29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਾਲਾ ਜਲਾਲਪੁਰ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ- ਗੁਰਪ੍ਰੀਤ ਮਠਾੜੂ, ਸਾਬੀ ਸਰਪੰਚ ਕਿਹਾ, ਜਲਾਲਪੁਰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ

ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ‘ਆਪ’ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਪਾਲਾ ਜਲਾਲਪੁਰ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਉਹ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਨਗੇ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਹਲਕਾ ਸ਼ਾਹਕੋਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਤੇ ਸਾਬੀ ਸਰਪੰਚ ਦਾਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 30-11-2026
ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ‘ਆਪ’ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਪਾਲਾ ਜਲਾਲਪੁਰ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਉਹ ਵੱਡੇ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰਨਗੇ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਹਲਕਾ ਸ਼ਾਹਕੋਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਤੇ ਸਾਬੀ ਸਰਪੰਚ ਦਾਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਮਸ਼ੇਰ ਸਿੰਘ ਤੇ ਕਾਲਾ ਲੰਬੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਾਲਾ ਜਲਾਲਪੁਰ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ, ਜਿਥੇ ਉਨ੍ਹਾਂ ਨੂੰ ਲੋਕਾਂ ਦਾ ਪਿਆਰ ਤੇ ਸਹਿਯੋਗ ਮਿਲ ਰਿਹਾ ਹੈ। ਜਲਾਲਪੁਰ ਵਲੋਂ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ’ਚ ਉਨ੍ਹਾਂ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਰ ਚੋਣਾਂ ’ਚ ਲੋਕ ਰਵਾਇਤੀ ਪਾਰਟੀਆਂ ਦੀ ਬਜਾਏ ਵਿਕਾਸ ਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ’ਚ ਵਧੀਆ ਪ੍ਰਦਰਸ਼ਨ ਕਰੇਗੀ।
ਪਿਛਲੀ ਖ਼ਬਰ ਸ਼ੀਸ਼ ਮਹਿਲ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ- ਮੁਨੀਸ਼ ਧੀਰ ਅਗਲੀ ਖ਼ਬਰ ਐੱਮ.ਡੀ. ਦਯਾਨੰਦ ਮਾਡਲ ਸਕੂਲ ਵਿਖੇ ਲੱਗੇਗਾ ਵਿਸ਼ਾਲ ‘ਕੈਂਪਸ ਕਨੈਕਟ –ਯੂਨੀਵਰਸਿਟੀ ਮੇਲਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।