29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਾਤਾ ਸਾਹਿਬ ਕੌਰ ਖ਼ਾਲਸਾ ਸਕੂਲ ਢੰਡੋਵਾਲ ਵਿਖੇ ਦੋ ਦਿਨਾ ਸਾਲਾਨਾ ਖੇਡ ਮੁਕਾਬਲੇ ਸਮਾਪਤ

ਸ਼ਾਹਕੋਟ, 29 ਨਵੰਬਰ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਦੋ ਦਿਨਾਂ ਸਾਲਾਨਾ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ, ਸਰੀਰਕ ਤੰਦਰੁਸਤੀ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 30-11-2026
ਸ਼ਾਹਕੋਟ, 29 ਨਵੰਬਰ (ਬਾਂਸਲ)- ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਦੋ ਦਿਨਾਂ ਸਾਲਾਨਾ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ, ਸਰੀਰਕ ਤੰਦਰੁਸਤੀ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜਸਵੀਰ ਸਿੰਘ ਸਿੰਧੜ, ਬਲਵਿੰਦਰ ਸਿੰਘ ਡੀ.ਪੀ., ਡਾ. ਨਗਿੰਦਰ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਰੇਖਾ ਸ਼ਰਮਾਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਇਸ ਮੌਕੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ ਸਮੇਂ ‘ਤੇ ਵੱਖ ਵੱਖ ਮੁਕਾਬਲੇ ਅਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਨੇ ਸਾਲਾਨਾ ਖੇਡਾਂ ਦੇ ਆਯੋਜਨ ਲਈ ਸਕੂਲ ਤੇ ਕਾਲਜ ਦੇ ਸਟਾਫ਼ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਅਤੇ ਕਾਲਜ ਦਾ ਸਮੁੱਚਾ ਸਟਾਫ਼ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੱਦਬੰਦੀ ਬਿੱਲ ਲਈ ਸਰਕਾਰ ਨੂੰ 359 ਵੋਟਾਂ ਦੀ ਲੋੜ ਅਗਲੀ ਖ਼ਬਰ ਵੱਡੀ ਗਿਣਤੀ ’ਚ ਲੋਕ ਕਾਂਗਰਸ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।