ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ
ਲੰਬੀ, 27 ਅਗਸਤ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ਅੱਗੇ ਲਗਾਏ ਜਾ ਰਹੇ ਪੱਕੇ ਮੋਰਚਿਆਂ ਦੀ ਤਿਆਰੀ ਵਜੋਂ ਬਲਾਕ ਲੰਬੀ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸਾਰੀਆਂ ਪਿੰਡ ਇਕਾਈਆਂ ਦੇ ਕਿਸਾਨ ਆਗੂ ਤੇ ਵਰਕਰ ਸ਼ਾਮਿਲ ਹੋਏ।
ਲੰਬੀ ਵਿਖੇ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ: ਮੇਵਾ ਸਿੰਘ
28-08-2026