29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੀ.ਏ.ਡੀ.ਬੀ. ਬੈਂਕ ਅੱਗੇ ਚੱਲਦੇ ਮੋਰਚੇ ’ਚ ਅੱਜ ਹੋਵੇਗਾ ਵੱਡਾ ਇਕੱਠ-ਕਾਕਾ ਸਿੰਘ ਕੋਟੜਾ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਤੋ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਅਤੇ ਕਮਰਸ਼ੀਅਲ ਬੈਂਕਾਂ ਦੀ ਤਰਜ ਉੱਪਰ ਓਟੀਐਸ ਸਕੀਮ ਨੂੰ ਲਾਗੂ ਕਰਵਾਉਣ ਵਾਸਤੇ ਜਥੇਬੰਦੀ ਵਲੋਂ ਵੱਡਾ ਸੰਘਰਸ਼ ਵਿੱਢਣ ਲਈ 29 ਅਗਸਤ ਨੂੰ ਫ਼ਰੀਦਕੋਟ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਜਥੇਬੰਦੀ ਵਲੋਂ ਪੰਜਾਬ ਭਰ ਵਿਚ ਜੰਗੀ ਪੱਧਰ ’ਤੇ ਮੀਟਿੰਗਾਂ ਕਰਕੇ ਸਾਰੇ ਜ਼ਿਲਿ੍ਹਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੰਭੂ ਖਨੌਰੀ ਮੋਰਚੇ ਉੱਪਰੋਂ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੇ ਨੁਕਸਾਨ ਭਰਪਾਈ ਕਰਨ ਦੀ ਗੱਲ ਮੀਟਿੰਗਾਂ ਵਿਚ ਵਾਰ-ਵਾਰ ਮੰਨ ਚੁੱਕੀ ਹੈ ਇਸ ਲਈ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਮੰਗਾਂ ਨੂੰ ਤੁਰੰਤ ਪੁਰਾ ਕਰੇ ਅਤੇ ਪਿੰਡ ਹਰੀ ਨੌ ਦੇ ਪੀੜ੍ਹਤ ਕਿਸਾਨਾਂ ਦੇ ਪਰਿਵਾਰਾਂ ਨੂੰ ਸਿਰਫ ਮੁਆਵਜ਼ਾ ਦੇ ਕੇ ਅਤੇ ਬੈਂਕ ਮੈਨੇਜਰ ਉੱਪਰ ਪਰਚਾ ਕੱਟ ਕੇ ਸਰਕਾਰ ਆਪਣਾ ਪੱਲਾ ਨਹੀਂ ਛੁਡਾ ਸਕਦੀ ਇਸ ਲਈ ਪੰਜਾਬ ਸਰਕਾਰ ਉਨ੍ਹਾਂ ਸਕੇ ਭਰਾਵਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਮੈਨੇਜਰ ਨੂੰ ਤੁਰੰਤ ਗ੍ਰਿਫ਼ਤਾਰ ਕਰੇ।

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਸੰਤ ਮੋਹਨ ਦਾਸ ਸਕੂਲ ਨੇ ਜੂਡੋ ਅਤੇ ਕੁਰਾਸ਼ ਖ਼ੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਰਸਵਤੀ ਜੀਨੀਅਸ ਸਕੂਲ ’ਚ ਰੱਖੜੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।