29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਅੱਜ ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਮੀਟਿੰਗ ਵਿਚ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਅਮਰਜੀਤ ਕੌਰ ਚੰਦਭਾਨ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਪਾਈ ਗਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਚੰਡੀਗੜ੍ਹ ਪਹੁੰਚਣ ਲਈ ਕਿਸਾਨ ਆਗੂਆਂ ਦੀ ਡਿਊਟੀ ਲਗਾਈ ਗਈ ਹੈ।

ਅਜੀਤ ਡੈਸਕ 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਅੱਜ ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਮੀਟਿੰਗ ਵਿਚ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਅਮਰਜੀਤ ਕੌਰ ਚੰਦਭਾਨ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਪਾਈ ਗਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਫ਼ਰੀਦਕੋਟ ਜ਼ਿਲ੍ਹੇ ਵਿਚੋਂ ਚੰਡੀਗੜ੍ਹ ਪਹੁੰਚਣ ਲਈ ਕਿਸਾਨ ਆਗੂਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ 11 ਵਜੇ ਜਗਰਾਓਂ ਦਾਣਾ ਮੰਡੀ ਵਿਚ ਇਕੱਤਰ ਹੋ ਕੇ ਚੰਡੀਗੜ੍ਹ ਨੂੰ ਰਵਾਨਾ ਹੋਇਆ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਕੋਠੇ ਮਹਿਲੜ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ, ਗੁਰਚਰਨ ਸਿੰਘ ਸਰਾਂ ਬਲਾਕ ਪ੍ਰਧਾਨ ਫ਼ਰੀਦਕੋਟ, ਗੁਰਪ੍ਰੀਤ ਸਿੰਘ ਕੋਠੇ ਰਾਮਸਰ ਬਲਾਕ ਪ੍ਰਧਾਨ ਕੋਟਕਪੂਰਾ, ਮੱਖਣ ਸਿੰਘ ਬਲਾਕ ਪ੍ਰਧਾਨ ਜੈਤੋ ਜਲੋਰ ਸਿੰਘ ਬਰਾੜ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਰਾਜਮਹਿੰਦਰ ਸਿੰਘ ਇਕਾਈ ਪ੍ਰਧਾਨ ਪਿੰਡ ਚਹਿਲ, ਚਾਨਣ ਸਿੰਘ ਚੰਨਾ ਸੀਨੀਅਰ ਮੀਤ ਪ੍ਰਧਾਨ ਕੋਠੇ ਡੋਡ, ਜਸਵੀਰ ਸਿੰਘ ਚੰਦਭਾਨ, ਸੁਰੇਸ਼ ਕੁਮਾਰ ਸ਼ਹਿਰੀ ਪ੍ਰਧਾਨ ਜੈਤੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰੂਪਇੰਦਰ ਸਿੰਘ ਦੁਲੱਟ ਭਗਤੂਆਣਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਤੇ ਸੁਖਪਾਲ ਸਿੰਘ ਬਰਾੜ (ਮੱਤਾ) ਨੂੰ ਸ਼ੋਮਣੀ ਅਕਾਲੀ ਦਲ (ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।