29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ’ਚ ਇਸ਼ਮੀਨ ਕੌਰ ਨੇ ਜਿੱਤਿਆ ਸੋਨ ਤਗ਼ਮਾ

ਮਲੋਟ, 28 ਅਗਸਤ (ਪਾਟਿਲ)-ਜੀ. ਟੀ.

ਅਜੀਤ ਡੈਸਕ 29-08-2026
ਮਲੋਟ, 28 ਅਗਸਤ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਦੀ ਕਲਾਸ 11ਵੀਂ ਸਾਇੰਸ ਦੀ ਹੋਣਹਾਰ ਵਿਦਿਆਰਥਣ ਇਸ਼ਮੀਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸਕੂਲ ਖੇਡਾਂ ਦੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ਼ਮੀਨ ਕੌਰ ਦੀ ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਉਸ ਦੀ ਰਾਜ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਚੋਣ ਹੋਈ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਚੇਅਰਮੈਨ ਗੁਰਦੀਪ ਸਿੰਘ ਸੰਧੂ, ਪ੍ਰਿੰਸੀਪਲ ਹੇਮਲਤਾ ਕਪੂਰ ਤੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਇਸ਼ਮੀਨ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ਼ਮੀਨ ਕੌਰ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ ਅਤੇ ਸਕੂਲ ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਦੇ ਹੀ ਜਾਰੀ ਕਰਾਂਗੇ ਮੁਲਾਜ਼ਮਾਂ ਦਾ ਡੀ.ਏ-ਹੀਰਾ ਸਿੰਘ ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।