01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਬਾਸਕਟਬਾਲ ਮੁਕਾਬਲਿਆਂ ’ਚ ਮਾਲਵਾ ਸਕੂਲ ਦੀਆਂ ਟੀਮਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 31 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਗਿੱਦੜਬਾਹਾ ਜ਼ੋਨ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅਹਿਮ ਸਥਾਨ ਹਾਸਿਲ ਕੀਤੇ।

ਅਜੀਤ ਡੈਸਕ 01-09-2026
ਗਿੱਦੜਬਾਹਾ, 31 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਗਿੱਦੜਬਾਹਾ ਜ਼ੋਨ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅਹਿਮ ਸਥਾਨ ਹਾਸਿਲ ਕੀਤੇ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਅੰਡਰ-19 ਲੜਕੀਆਂ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਮਾਤ ਦਿੰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਸਖ਼ਤ ਮੁਕਾਬਲੇ ਤੋਂ ਬਾਅਦ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਸਾਰੀਆਂ ਟੀਮਾਂ ਨੇ ਸਕੂਲ ਦੇ ਐੱਨ.ਆਈ.ਐੱਸ. ਕੋਚ ਲਵਪ੍ਰੀਤ ਸਿੰਘ ਦੀ ਅਗਵਾਈ ਤੇ ਕੁਸ਼ਲ ਕੋਚਿੰਗ ਹੇਠ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਜੇਤੂ ਖਿਡਾਰੀਆਂ ਅਤੇ ਕੋਚ ਲਵਪ੍ਰੀਤ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੋਮ ਕਾਲੜਾ ਆਮ ਆਦਮੀ ਪਾਰਟੀ ਮਲੋਟ ਸ਼ਹਿਰ ਦੇ ਪ੍ਰਧਾਨ ਬਣੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਦਿਆਂ ਹੀ ਨੌਜਵਾਨਾਂ ਨੂੰ ‘ ਆਪ ’ ਵ... ਅਗਲੀ ਖ਼ਬਰ ਭਾਰਤੀ ਸਟੇਟ ਬੈਂਕ ਨੇ ਮ੍ਰਿਤਕ ਦੇ ਪਰਿਵਾਰ ਨੂੰ ਦੋ ਲੱਖ ਬੀਮਾ ਰਾਸ਼ੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।