ਗੁਰਮੀਤ ਸਿੰਘ ਬਰਾੜ ਤੇ ਗੁਰਵਿੰਦਰ ਸਿੰਘ ਬਰਾੜ ਨੂੰ ਜਨਰਲ ਕੌਂਸਲ ਮੈਂਬਰ ਬਣਨ ’ਤੇ ਵਧਾਈ
ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਗਪੂਰਾ)-ਜੈਤੋ ਤੋਂ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ, ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਅਤੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣਨ ’ਤੇ ਵੱਖ-ਵੱਖ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਨਿਯੁਕਤੀ ’ਤੇ ਗੁਰਮੀਤ ਸਿੰਘ ਬਰਾੜ ਜੈਤੋ ਅਤੇ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।
ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਗਪੂਰਾ)-ਜੈਤੋ ਤੋਂ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ, ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਅਤੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਬਣਨ ’ਤੇ ਵੱਖ-ਵੱਖ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਨਿਯੁਕਤੀ ’ਤੇ ਗੁਰਮੀਤ ਸਿੰਘ ਬਰਾੜ ਜੈਤੋ ਅਤੇ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚਿਤ ਮੰਚ ’ਤੇ ਉਠਾਉਂਦੇ ਰਹਿਣਗੇ। ਇਸ ਨਿਯੁਕਤੀ ’ਤੇ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ, ਮਨਤਾਰ ਸਿੰਘ ਬਰਾੜ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਬ), ਸ਼ੇਰ ਸਿੰਘ ਮੰਡਵਲਾ ਜ਼ਿਲ੍ਹਾ ਜਥੇਦਾਰ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਲਕਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਜੈਤੋ, ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਬਲਵੰਤ ਸਿੰਘ ਬਰਾੜ ਕਰੀਰਵਾਲੀ ਬਲਾਕ ਪ੍ਰਧਾਨ ਚੰਦਭਾਨ, ਰਾਜਪਾਲ ਸਿੰਘ ਬਰਾੜ ਰਾਮੂਵਾਲਾ ਬਲਾਕ ਪ੍ਰਧਾਨ ਰੋੜੀਕਪੂਰਾ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਲਾਕ ਪ੍ਰਧਾਨ ਬਰਗਾੜੀ, ਗੁਰਤੇਗਪਾਲ ਸਿੰਘ ਸੀਰਾ ਬਰਾੜ ਬਲਾਕ ਪ੍ਰਧਾਨ ਦਿਹਾਤੀ ਜੈਤੋ, ਬਲਾਕ ਪੰਜਗਰਾਈਂ ਦੇ ਪ੍ਰਧਾਨ ਮਨਦੀਪ ਸਿੰਘ ਰੂਬੀ ਬਰਾੜ, ਨਿਰਮਲ ਸਿੰਘ ਨਿੰਮਾ ਵੜਿੰਗ ਬਲਾਕ ਪ੍ਰਧਾਨ ਬਾਜਾਖਾਨਾ, ਐਮ.ਸੀ. ਸਾਬਕਾ ਜਸਪਾਲ ਸਿੰਘ ਕਾਂਟਾ ਬਲਾਕ ਪ੍ਰਧਾਨ ਜੈਤੋ-2, ਲਾਲੀ ਬਾਦਲ, ਕੁਲਵੰਤ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਗੁਰਦੇਵ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਘੱਪਾ ਭਾਊ ਰੋੜੀਕਪੂਰਾ, ਬਲਾਕ ਰੋੜੀਕਪੂਰਾ ਦੇ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਪ੍ਰੇਮਜੀਤ ਸਿੰਘ ਔਲਖ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਹਰਮਨਪ੍ਰੀਸ਼ ਸਿੰਘ ਬਾਸੀ ਭਗਤੂਆਣਾ, ਗੁਣਤਾਸ਼ ਦੁਲੱਟ ਭਗਤੂਆਣਾ, ਲਵਪ੍ਰੀਤ ਸਿੰਘ ਬਰਾੜ ਜੈਤੋ, ਕੁਲਦੀਪ ਸਿੰਘ ਢਿੱਲੋਂ ਬਾਜਾਖਾਨਾ ਯੂਥ ਸਰਕਲ ਪ੍ਰਧਾਨ, ਲਾਭ ਸਿੰਘ ਸਰਪੰਚ ਕਰੀਰਵਾਲੀ, ਜਤਿੰਦਰ ਸਿੰਘ ਵਿੱਕੀ ਜਟਾਣਾ ਬਲਾਕ ਯੂਥ ਪ੍ਰਧਾਨ ਬਰਗਾੜੀ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਬਿੱਟੂ ਸਿੰਘ ਸਾਬਕਾ ਸਰਪੰਚ ਦਲ ਸਿੰਘ ਵਾਲਾ, ਸੰਦੀਪ ਸਿੰਘ ਔਲਖ ਰਾਮੇਆਣਾ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ।