04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 5ਵੇਂ ਦਿਨ ’ਚ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਭਾਕਿਯੂ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਡੀ. ਸੀ.

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਭਾਕਿਯੂ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਖੇਤੀ ਨੀਤੀ ਲਾਗੂ ਕਰਨ ਲਈ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਸਾਂਝੇ ਮੋਰਚੇ ਦੇ ਅਧਿਆਪਕਾਂ, ਪੈਨਸ਼ਨਰਾਂ ਠੇਕਾ ਪਾਵਰਕਾਮ ਮੁਲਾਜ਼ਮਾਂ ਦੇ ਹੱਕ ਵਿਚ 4 ਸਤੰਬਰ ਨੂੰ ਕਿਸਾਨ ਮੋਰਚੇ ’ਚ ਸ਼ਾਮਿਲ ਕਰਕੇ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਦਿੱਤਾ ਸੀ, ਪਰ ਪੰਜਾਬ ਸਰਕਾਰ ਰਾਹੀਂ ਉਚ ਅਦਾਲਤਾਂ ਵਿਚ ਪੁਟੀਸ਼ਨਾਂ ਦਾਇਰ ਕੀਤੀ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਲਾਜ਼ਮਾਂ ਨੂੰ ਸੰਘਰਸ਼ ਛੱਡਣ ਦੀ ਨਸੀਹਤ, ਮੁਅੱਤਲ ਕਰਨ ਤੇ ਪੁਲਿਸ ਪ੍ਰਸ਼ਾਸਨ ਰਾਹੀਂ ਡਰਾਇਆ ਧਮਕਾਇਆ ਜਾ ਰਿਹਾ ਹੈ। ਇਸ ਮੌਕੇ ਲੰਬੀ ਬਲਾਕ ਦੇ ਗੁਰਤੇਜ ਸਿੰਘ ਖੁੱਡੀਆਂ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ, ਮਾ. ਕੁਲਵੀਰ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਅੰਗਰੇਜ਼ ਸਿੰਘ ਫ਼ੌਜੀ, ਬੂਟਾ ਸਿੰਘ ਬਿੱਟੂ ਮੱਲਣ, ਜਗਸੀਰ ਸਿੰਘ ਘਾਲੀ ਖ਼ਾਲਸਾ, ਹਰਮੰਦਰ ਸਿੰਘ ਭੋਲਾ ਬੁੱਟਰ ਸ਼ਰੀਂਹ, ਸੁਖਦੇਵ ਸਿੰਘ ਖੂੰਨਣ ਖੁਰਦ, ਨਾਹਰ ਸਿੰਘ ਦੌਲਾ ਹਾਜ਼ਰ ਸਨ।
ਪਿਛਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।