04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਲਿਸ ਵਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਪੁਲਿਸ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ. ਓ.)

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਪੁਲਿਸ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਇਕ ਪੀ.ਓ. ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮੌੜ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਹੈ। ਉਕਤ ਮੁਲਜ਼ਮ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ 6 ਮਈ ਨੂੰ ਭਗੌੜਾ (ਪੀ.ਓ.) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵਲੋਂ ਮੁਲਜ਼ਮ ਦੀ ਭਾਲ ਕਰਕੇ ਉਸ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਭਗੌੜੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ।
ਪਿਛਲੀ ਖ਼ਬਰ ਐਡਵੋਕੇਟ ਸੁਖਚਰਨ ਸਿੰਘ ਬਰਾੜ ਭਾਜਪਾ ਸਰਕਲ ਦੋਦਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।