05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ. ਐੱਸ.

ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਐੱਸ.ਐੱਸ ਵਲੰਟੀਅਰਾਂ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੰਦਿਆਂ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਐਨ.ਐੱਸ.ਐੱਸ. ਵਲੰਟੀਅਰ ਰਵਨੀਤ ਕੌਰ ਸਪੁੱਤਰੀ ਗੁਰਨਿਸ਼ਾਨ ਸਿੰਘ ਦਾ ਜਨਮ ਦਿਨ ਵੀ ਵਿਲੱਖਣ ਅਤੇ ਪ੍ਰੇਰਨਾਦਾਇਕ ਢੰਗ ਨਾਲ ਮਨਾਇਆ ਗਿਆ। ਰਵਨੀਤ ਕੌਰ ਦੇ ਜਨਮ ਦਿਨ ਮੌਕੇ ਕੇਕ ਕੱਟਣ ਜਾਂ ਹੋਰ ਰਿਵਾਇਤੀ ਤਰੀਕੇ ਦੀ ਬਜਾਏ ਐਨ.ਐੱਸ.ਐੱਸ. ਵਲੰਟੀਅਰਾਂ ਨੇ ਬੂਟੇ ਲਗਾ ਕੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਦਸਮੇਸ਼ ਹਰਿਆਵਲ ਲਹਿਰ ਦੇ ਮੁੱਖ ਸੇਵਾਦਾਰ ਗੁਰਨਿਸ਼ਾਨ ਸਿੰਘ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿਚ ਲਗਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਗੁਰਨਿਸ਼ਾਨ ਸਿੰਘ ਨੇ ਕਿਹਾ ਕਿ ਜਨਮ ਦਿਨ ਵਰਗੇ ਖ਼ਾਸ ਦਿਨਾਂ ਨੂੰ ਬੂਟੇ ਲਗਾ ਕੇ ਮਨਾਉਣਾ ਨਾ ਸਿਰਫ਼ ਵਾਤਾਵਰਨ ਲਈ ਇਕ ਚੰਗੀ ਪਹਿਲ ਹੈ, ਸਗੋਂ ਇਸ ਨਾਲ ਨੌਜਵਾਨ ਪੀੜ੍ਹੀ ਅਤੇ ਸਮਾਜ ਨੂੰ ਵੀ ਇਕ ਉਸਾਰੂ ਸੁਨੇਹਾ ਮਿਲਦਾ ਹੈ। ਅੰਤ ’ਚ ਪ੍ਰਿੰਸੀਪਲ ਮੁਨੀਸ਼ ਚੋਪੜਾ ਨੇ ਰਵਨੀਤ ਕੌਰ ਨੂੰ ਉਸ ਦੇ ਜਨਮ ਦਿਨ ਮੌਕੇ ਕੀਤੀ ਗਈ ਅਨੌਖੀ ਪਹਿਲ ਕਦਮੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਸਦਰਵਾਲਾ ਵਿਖੇ ਚੇਅਰਮੈਨ ਕਿੱਕਰ ਸਿੰਘ ਵਲੋਂ ਸੈਣ ਸਮਾਜ ਨਾਲ ਮੀਟਿੰਗ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਪੀ.ਐਸ.ਯੂ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਨੌ ਨਿਹਾਲ ਸਿੰਘ ਥਾਂਦੇਵਾਲਾ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।