05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਕਟੋਰੇਵਾਲਾ ’ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਲੋਟ, 4 ਸਤੰਬਰ (ਪਾਟਿਲ)-ਮਲੋਟ ਦੇ ਪਿੰਡ ਕਟੋਰੇਵਾਲਾ ’ਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕਟੋਰੇ ਵਾਲਾ ਵਾਸੀ ਬਲਜਿੰਦਰ ਸਿੰਘ ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ, ਅੱਜ ਸਵੇਰੇ ਕਰੀਬ 7:30 ਵਜੇ ਘਰ ਵਿਚ ਕੱਪੜੇ ਟੰਗਣ ਵਾਲੀ ਤਾਰ ਦੇ ਸੰਪਰਕ ਵਿਚ ਆਉਣ ਕਾਰਨ ਕਰੰਟ ਦੀ ਲਪੇਟ ਵਿਚ ਆ ਗਿਆ।

ਬਲਜਿੰਦਰ ਸਿੰਘ ਦੀ ਫਾਇਲ ਫੋਟੋ। 05-09-2026
ਮਲੋਟ, 4 ਸਤੰਬਰ (ਪਾਟਿਲ)-ਮਲੋਟ ਦੇ ਪਿੰਡ ਕਟੋਰੇਵਾਲਾ ’ਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕਟੋਰੇ ਵਾਲਾ ਵਾਸੀ ਬਲਜਿੰਦਰ ਸਿੰਘ ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ, ਅੱਜ ਸਵੇਰੇ ਕਰੀਬ 7:30 ਵਜੇ ਘਰ ਵਿਚ ਕੱਪੜੇ ਟੰਗਣ ਵਾਲੀ ਤਾਰ ਦੇ ਸੰਪਰਕ ਵਿਚ ਆਉਣ ਕਾਰਨ ਕਰੰਟ ਦੀ ਲਪੇਟ ਵਿਚ ਆ ਗਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੋ ਦੋ ਬੇਟੇ ਅਤੇ ਇਕ ਬੇਟੀ ਛੱਡ ਗਿਆ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਧੂੜਕੋਟ ’ਚ 20 ਖਜੂਰਾਂ ਲਗਾਉਣ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।