12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਇੰਡੀਆ ਸਕਿੱਲਜ਼ 2026-27 ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸਕਿਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਵਲੋਂ ਕਰਵਾਏ ਜਾ ਰਹੇ ਇੰਡੀਆ ਸਕਿੱਲਜ਼ 2026-27 ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਦੇਸ਼ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਤੇ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਨਗੇ।

ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਜੇ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸਕਿਲ ਡਿਵੈਲਪਮੈਂਟ ਐਂਡ ਐਂਟਰਪ੍ਰਿਨਿਊਰਸ਼ਿਪ ਵਲੋਂ ਕਰਵਾਏ ਜਾ ਰਹੇ ਇੰਡੀਆ ਸਕਿੱਲਜ਼ 2026-27 ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਦੇਸ਼ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਤੇ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਨਗੇ। ਇਸ ਦੇ ਨਾਲ ਹੀ ਇਹ ਮੁਕਾਬਲੇ ਨੌਜਵਾਨਾਂ ਨੂੰ ਵਰਲਡ ਸਕਿੱਲਜ਼ 2027 ਲਈ ਤਿਆਰ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੇ। ਵਿਜੇ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿਚ ਚੱਲ ਰਹੀਆਂ ਮੋਬਿਲਾਈਜ਼ੇਸ਼ਨ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੀ ਯੋਗਤਾ ਤੇ ਰੁਚੀ ਅਨੁਸਾਰ ਸਕਿੱਲ ਦੀ ਚੋਣ ਕਰਕੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹੇ ਹੁਨਰ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਰਾਸ਼ਟਰੀ ਪੱਧਰ ’ਤੇ ਪਛਾਣ ਬਣਾਉਣ ਅਤੇ ਭਵਿੱਖ ਵਿਚ ਰੁਜ਼ਗਾਰ ਤੇ ਕੈਰੀਅਰ ਦੇ ਬਿਹਤਰ ਮੌਕੇ ਹਾਸਿਲ ਕਰਨ ਲਈ ਸਹਾਇਕ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇੰਡੀਆ ਸਕਿੱਲਜ਼ 2026-27 ਮੁਕਾਬਲਿਆਂ ਵਿਚ ਵੱਖ-ਵੱਖ ਸਕਿੱਲਜ਼ ਲਈ ਉਮੀਦਵਾਰਾਂ ਦੀ ਉਮਰ ਸੰਬੰਧੀ ਵੱਖਰੇ ਯੋਗਤਾ ਮਾਪਦੰਡ ਨਿਰਧਾਰਤ ਕੀਤੇ ਗਏ ਹਨ। ਆਮ ਸਕਿੱਲਜ਼ ਜਿਵੇਂ ਬ੍ਰਿਕਲੇਇੰਗ, ਕਾਰਪੈਂਟਰੀ ਤੇ ਇਲੈਕਟਰੀਕਲ ਇੰਸਟਾਲੇਸ਼ਨ ਆਦਿ ਲਈ ਉਮੀਦਵਾਰ ਦਾ ਜਨਮ 1 ਜਨਵਰੀ 2006 ਤੋਂ ਬਾਅਦ ਹੋਇਆ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਐਡਵਾਂਸਡ ਸਕਿੱਲਜ਼ ਜਿਵੇਂ ਕਲਾਊਡ ਕੰਪਿਊਟਿੰਗ, ਸਾਈਬਰ ਸੁਰੱਖਿਆ ਅਤੇ ਐਡੀਟਿਵ ਮੈਨੂਫੈਕਚਰਿੰਗ ਆਦਿ ਲਈ ਉਮੀਦਵਾਰ ਦਾ ਜਨਮ 1 ਜਨਵਰੀ 2003 ਤੋਂ ਬਾਅਦ ਹੋਇਆ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਇੰਡੀਆ ਸਕਿੱਲਜ਼ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੇ ਹੁਨਰ ਨੂੰ ਰਾਸ਼ਟਰੀ ਪੱਧਰ ’ਤੇ ਪ੍ਰਦਰਸ਼ਿਤ ਕਰਨ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ ਆਦੇਸ਼ ਕਾਲਜ ਦੇ ਬੀ.ਕਾਮ.... ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।