12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਨੂੰ ਜਾਣ ਵਾਲੇ ਮੁੱਖ ਮਾਰਗ ’ਤੇ ਪਿੰਡ ਵੜਿੰਗ ਦੇ ਟੋਲ ਪਲਾਜੇ ਨੇੜੇ ਸੇਮਨਾਲੇ ’ਤੇ ਬਣ ਰਹੇ ਪੁਲ ਦਾ ਕੰਮ ਕਈ ਮਹੀਨਿਆਂ ਤੋਂ ਚੱਲਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲ ਦਾ ਨਿਰਮਾਣ ਕਾਰਜ ਚੱਲਣ ਕਾਰਨ ਮੁੱਖ ਸੜਕ ਦੀ ਆਵਾਜਾਈ ਨੂੰ ਪਾਸੇ ਖੇਤਾਂ ਵਿਚੋਂ ਬਣਾਏ ਗਏ ਆਰਜੀ ਰਸਤੇ ਰਾਹੀਂ ਚਲਾਇਆ ਜਾ ਰਿਹਾ ਹੈ।

ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਨੂੰ ਜਾਣ ਵਾਲੇ ਮੁੱਖ ਮਾਰਗ ’ਤੇ ਪਿੰਡ ਵੜਿੰਗ ਦੇ ਟੋਲ ਪਲਾਜੇ ਨੇੜੇ ਸੇਮਨਾਲੇ ’ਤੇ ਬਣ ਰਹੇ ਪੁਲ ਦਾ ਕੰਮ ਕਈ ਮਹੀਨਿਆਂ ਤੋਂ ਚੱਲਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲ ਦਾ ਨਿਰਮਾਣ ਕਾਰਜ ਚੱਲਣ ਕਾਰਨ ਮੁੱਖ ਸੜਕ ਦੀ ਆਵਾਜਾਈ ਨੂੰ ਪਾਸੇ ਖੇਤਾਂ ਵਿਚੋਂ ਬਣਾਏ ਗਏ ਆਰਜੀ ਰਸਤੇ ਰਾਹੀਂ ਚਲਾਇਆ ਜਾ ਰਿਹਾ ਹੈ। ਇਹ ਰਸਤਾ ਉਚਾ ਨੀਂਵਾ ਅਤੇ ਕੱਚਾ ਹੋਣ ਕਾਰਨ ਖ਼ਾਸ ਕਰਕੇ ਵੱਡੇ ਵਾਹਨਾਂ ਨੂੰ ਲੰਘਣ ਸਮੇਂ ਕਾਫ਼ੀ ਦਿੱਕਤ ਆਉਂਦੀ ਹੈ। ਮੀਂਹ ਪੈਣ ਸਮੇਂ ਆਰਜੀ ਰਸਤੇ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਹੈ, ਜਿਸ ਕਾਰਨ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੱਚੇ ਰਸਤੇ ਤੋਂ ਉਡਦੀ ਧੂੜ ਕਾਰਨ ਵੀ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਸਮੱਸਿਆ ਦਾ ਜਾਇਜ਼ਾ ਲੈਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਹੋਰ ਸ਼ਹਿਰਾਂ ਵੱਲ ਜਾਣ ਲਈ ਇਹ ਇਕ ਮਹੱਤਵਪੂਰਨ ਮੁੱਖ ਮਾਰਗ ਹੈ। ਉਨ੍ਹਾਂ ਕਿਹਾ ਕਿ ਸੇਮਨਾਲੇ ’ਤੇ ਪੁਲ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਨ ਵਿਚ ਬਹੁਤ ਲੰਮਾ ਸਮਾਂ ਲੱਗ ਗਿਆ ਹੈ, ਜਿਸ ਕਾਰਨ ਲੋਕ ਪਿਛਲੇ ਕਈ ਮਹੀਨਿਆਂ ਤੋਂ ਖ਼ੱਜਲ-ਖ਼ੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲ ਦਾ ਲੈਂਟਰ ਪੈ ਚੁੱਕਾ ਹੈ ਅਤੇ ਨਿਰਮਾਣ ਕਾਰਜ ਕਾਫ਼ੀ ਹੱਦ ਤੱਕ ਮੁਕੰਮਲ ਹੋਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਆਵਾਜਾਈ ਲਈ ਚਾਲੂ ਨਹੀਂ ਕੀਤਾ ਗਿਆ। ਇਸ ਕਾਰਨ ਵਾਹਨਾਂ ਨੂੰ ਆਰਜੀ ਰਸਤੇ ਰਾਹੀਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਖ ਮਾਰਗ ’ਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਤੇ ਵਾਹਨ ਆਉਂਦੇ-ਜਾਂਦੇ ਹਨ, ਇਸ ਲਈ ਪੁਲ ਦਾ ਕੰਮ ਜਲਦੀ ਮੁਕੰਮਲ ਕਰਕੇ ਇਸ ਨੂੰ ਆਵਾਜਾਈ ਲਈ ਖੋਲ੍ਹਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੁਲ ਦੇ ਬਾਕੀ ਰਹਿੰਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾ ਕੇ ਆਵਾਜਾਈ ਲਈ ਚਾਲੂ ਕੀਤਾ ਜਾਵੇ, ਤਾਂ ਜੋ ਰਾਹਗੀਰਾਂ ਨੂੰ ਆ ਰਹੀ ਪ੍ਰੇਸ਼ਾਨੀ ਤੋਂ ਨਿਜ਼ਾਤ ਮਿਲ ਸਕੇ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 13 ਨੂੰ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ ਆਦੇਸ਼ ਕਾਲਜ ਦੇ ਬੀ.ਕਾਮ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।