ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਨੂੰ ਮਿਲਿਆ ਬੈਸਟ ਟੀਚਰ ਐਵਾਰਡ
ਮੰਡੀ ਲੱਖੇਵਾਲੀ, 14 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੀਆਂ ਦੋ ਅਧਿਆਪਕਾਵਾਂ ਮੋਨਿਕਾ ਰਾਣੀ ਅਤੇ ਪਵਨਪ੍ਰੀਤ ਕੌਰ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ, ਵਿਦਿਆਰਥੀਆਂ ਪ੍ਰਤੀ ਸਮਰਪਣ ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਦਿੱਤਾ ਗਿਆ।
ਅਜੀਤ ਡੈਸਕ
15-09-2026