17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ।

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ। ਉਨ੍ਹਾਂ ਨੇ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਚੇਅਰਮੈਨ ਨਿਰੰਜਣ ਸਿੰਘ ਰੱਖਰਾ ਨੇ ਵੀ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਭਾ ਵਲੋਂ ਸਰਬਜੀਤ ਸਿੰਘ ਪੁਰਬਾ ਨੂੰ ਸਭਾ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ’ਤੇ ਸਿਰੋਪਾਓ ਤੇ ਤਗ਼ਮਾ ਪਹਿਨਾ ਕੇ ਸਵਾਗਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸੁਖਦਰਸ਼ਨ ਸਿੰਘ ਤੱਗੜ, ਨੱਥਾ ਸਿੰਘ ਢਿੱਲੋਂ, ਮਲਕੀਤ ਸਿੰਘ ਸਰਾਂ, ਨੱਥਾ ਸਿੰਘ ਤੱਗੜ, ਰਛਪਾਲ ਸਿੰਘ ਟੀਟਾ, ਜਗਜੀਤ ਸਿੰਘ ਫ਼ੌਜੀ, ਬਲਦੇਵ ਸਿੰਘ ਤੱਗੜ, ਪ੍ਰੀਤਮ ਸਿੰਘ ਤੱਗੜ, ਚਤਰ ਸਿੰਘ ਅਗਰੋਆ, ਗੁਰਮੀਤ ਸਿੰਘ ਕਮੇਟੀ ਮੈਂਬਰ, ਰਜਿੰਦਰ ਸਿੰਘ ਭਾਰਤੀ, ਰਘਬੀਰ ਸਿੰਘ ਢਿੱਲੋਂ, ਤਰਸੇਮ ਸਿੰਘ ਤੱਗੜ, ਬਲਵੀਰ ਸਿੰਘ ਜੱਸਲ, ਮਨਜੀਤ ਸਿੰਘ ਰੱਖਰਾ ਅਤੇ ਬਿੱਟੂ ਸੈਕਟਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਫਤ ਹੋਮਿਓਪੈਥਿਕ ਤੇ ਆਯੁਰਵੈਦਿਕ ਕੈਂਪ ਲਗਾਇਆ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।