17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁਫਤ ਹੋਮਿਓਪੈਥਿਕ ਤੇ ਆਯੁਰਵੈਦਿਕ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ.

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਗੁਰਦਰਸ਼ਨ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੂਸ਼ਮਾਨ ਆਯੁਰਵੈਦਿਕ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਮਿਓਪੈਥਿਕ ਤੇ ਆਯੁਰਵੈਦਿਕ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਰਮਨਦੀਪ ਕੌਰ ਐੱਮ.ਡੀ. (ਆਯੁਰਵੈਦਿਕ) ਅਤੇ ਡਾ. ਅਮਨਦੀਪ ਕੌਰ ਐੱਮ.ਐੱਚ.ਓ. ਵਲੋਂ ਹੋਮਿਓਪੈਥਿਕ ਦੇ 348 ਅਤੇ ਆਯੁਰਵੈਦਿਕ ਦੇ 350 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਡਾ. ਰਮਨਦੀਪ ਕੌਰ ਐੱਮ.ਐੱਚ.ਓ. ਵਲੋਂ ਵੱਖ-ਵੱਖ ਬਿਮਾਰੀਆਂ ਬਾਰੇ ਮਰੀਜ਼ਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਇਸ ਮੌਕੇ ਡਾ. ਅਮਨਦੀਪ ਕੌਰ, ਡਾ. ਪੂਜਾ, ਕੁਲਦੀਪ ਕੌਰ, ਵਰਿੰਦਰਪਾਲ ਸਿੰਘ ਔਲਖ, ਗੁਰਦੇਵ ਸਿੰਘ, ਸੀਤਾ ਰਾਮ, ਜਸਵਿੰਦਰ ਸਿੰਘ ਫ਼ਿਜੀਓਥੈਰੇਪਿਸਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੂਬੇ ’ਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ-ਸ਼ਿਵਕੰਵਰ ਸਿੰਘ ਸੰਧੂ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।