24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਮੰਗਾਂ ਨੂੰ ਲੈ ਕੇ ਮਾਲ ਪਟਵਾਰੀਆਂ ਵਲੋਂ ਮਲੋਟ ’ਚ ਧਰਨਾ

ਮਲੋਟ, 23 ਸਤੰਬਰ (ਪਾਟਿਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਮਲੋਟ ਵਲੋਂ ਅੱਜ ਮਲੋਟ ਤਹਿਸੀਲ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਮਲੋਟ ਤੇ ਲੰਬੀ ਹਲਕੇ ਦੇ ਪਟਵਾਰੀਆਂ ਤੋਂ ਇਲਾਵਾ ਰਿਟਾਇਰਡ ਪਟਵਾਰੀ ਸਾਥੀਆਂ ਅਤੇ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-09-2026
ਮਲੋਟ, 23 ਸਤੰਬਰ (ਪਾਟਿਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੈਵੀਨਿਊ ਪਟਵਾਰ ਯੂਨੀਅਨ ਮਲੋਟ ਵਲੋਂ ਅੱਜ ਮਲੋਟ ਤਹਿਸੀਲ ਕੰਪਲੈਕਸ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਮਲੋਟ ਤੇ ਲੰਬੀ ਹਲਕੇ ਦੇ ਪਟਵਾਰੀਆਂ ਤੋਂ ਇਲਾਵਾ ਰਿਟਾਇਰਡ ਪਟਵਾਰੀ ਸਾਥੀਆਂ ਅਤੇ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪਟਵਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਪਟਵਾਰ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਕਮੇਟੀ ਦੇ ਸੱਦੇ ’ਤੇ ਇਹ ਉਨ੍ਹਾਂ ਦਾ ਦੂਜਾ ਤਹਿਸੀਲ ਪੱਧਰੀ ਧਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਟਵਾਰੀਆਂ ਦੀਆਂ ਆਸਾਮੀਆਂ ਵਿਚ ਵੱਡੀ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਮੌਜੂਦਾ ਪਟਵਾਰੀਆਂ ’ਤੇ ਕੰਮ ਦਾ ਬੋਝ ਕਾਫ਼ੀ ਵਧ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਟਵਾਰੀਆਂ ਦੀਆਂ ਪਹਿਲਾਂ ਮਨਜ਼ੂਰ ਆਸਾਮੀਆਂ ਨੂੰ ਮੁੜ ਬਹਾਲ ਕੀਤਾ ਜਾਵੇ ਤਾਂ ਜੋ ਕੰਮ ਦਾ ਬੋਝ ਘਟਾਇਆ ਜਾ ਸਕੇ ਅਤੇ ਲੋਕਾਂ ਨੂੰ ਵੀ ਮਾਲ ਵਿਭਾਗ ਨਾਲ ਸੰਬੰਧਿਤ ਕੰਮਾਂ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਗ ਕੀਤੀ ਕਿ ਨਵੇਂ ਭਰਤੀ ਹੋਏ ਪਟਵਾਰੀਆਂ ਦੀ ਬੇਸਿਕ ਪੇਅ ਮੌਜੂਦਾ ਪਟਵਾਰੀਆਂ ਦੇ ਬਰਾਬਰ ਕੀਤੀ ਜਾਵੇ। ਆਗੂਆਂ ਨੇ ਪਟਵਾਰੀਆਂ ਦੇ ਜ਼ਿਲ੍ਹਾ ਕੇਡਰ ਨੂੰ ਮੁੜ ਬਹਾਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪਟਵਾਰੀ ਕੇਡਰ ਨੂੰ ਜ਼ਿਲ੍ਹਾ ਕੇਡਰ ਤੋਂ ਸਟੇਟ ਕੇਡਰ ਕਰਨ ਨਾਲ ਤਰੱਕੀਆਂ ਦੇ ਮੌਕੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕਰੀਬ 14 ਪਟਵਾਰੀ ਕਾਨੂੰਨਗੋ ਦੀਆਂ ਤਰੱਕੀਆਂ ਲਈ ਯੋਗ ਸਨ, ਪਰ ਸਟੇਟ ਕੇਡਰ ਬਣਨ ਤੋਂ ਬਾਅਦ ਤਰੱਕੀ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ। ਪੁਰਾਣੀ ਪੈਨਸ਼ਨ ਸਕੀਮ ਬਾਰੇ ਆਗੂਆਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਇਸ ਸੰਬੰਧੀ ਕੋਈ ਠੋਸ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਸੰਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਪੰਜਾਬ ਕਮੇਟੀ ਵਲੋਂ ਲਏ ਜਾਣ ਵਾਲੇ ਅਗਲੇ ਫ਼ੈਸਲੇ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲ ਪ੍ਰਧਾਨ ਗੁਰਲਾਲ ਸਿੰਘ, ਖ਼ਜ਼ਾਨਚੀ ਨਵਜੋਤ ਸਿੰਘ, ਜਨਰਲ ਸਕੱਤਰ ਕੁਲਵਿੰਦਰ ਸਿੰਘ, ਪਟਵਾਰੀ ਹੀਰਾ ਸਿੰਘ, ਜਸਪ੍ਰੀਤ ਸਿੰਘ, ਰਜਿੰਦਰ ਮੋਹਨ, ਪ੍ਰੀਤ ਕੁਮਾਰ, ਪਰਮਿੰਦਰ ਸਿੰਘ, ਜਲੌਰ ਸਿੰਘ, ਕੁਲਦੀਪ ਕੁਮਾਰ ਪਟਵਾਰੀ, ਅਮਨਦੀਪ ਸਿੰਘ ਪਟਵਾਰੀ, ਕੋਮਲ ਮੱਕੜ, ਪਟਵਾਰੀ ਕੁਲਵਿੰਦਰ ਕੋਰ, ਪਟਵਾਰੀ ਰੁਪਿੰਦਰ ਕੋਰ, ਪਟਵਾਰੀ ਊਸ਼ਾ ਸਮੂਹ ਪਟਵਾਰੀ ਤਹਿਸੀਲ ਮਲੋਟ ਤੇ ਲੰਬੀ ਰਿਟਾਇਰਡ ਪਟਵਾਰੀ, ਮੋਹਰ ਸਿੰਘ, ਦਾਰ ਸਿੰਘ, ਨੰਬਰਦਾਰ ਯੂਨੀਅਨ ਤੇ ਕਿਸਾਨ ਯੂਨੀਅਨ ਬਲਜੀਤ ਸਿੰਘ ਬੱਲ ਸਾਥੀਆਂ ਸਮੇਤ ਸ਼ਾਮਿਲ ਹੋਏ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਮਲੋਟ ਵਿਖੇ ਪੁੱਜੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਪੁਲਿਸ ਤੇ ਸੁਰੱਖਿਆ ਬਲਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।