25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਕਿਯੂ ਲੱਖੋਵਾਲ ਯੂਨੀਅਨ ਪਿੰਡ ਵੀਰੇ ਵਾਲਾ ਕਲਾਂ ਇਕਾਈ ਦੀ ਚੋਣ ਹੋਈ

ਸਾਦਿਕ, 24 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਸਰਕਲ ਸਾਦਿਕ ਦੇ ਪਿੰਡ ਵੀਰੇ ਵਾਲਾ ਕਲਾਂ ਇਕਾਈ ਦੀ ਚੋਣ ਲਖਵੀਰ ਸਿੰਘ ਸੰਧੂ ਬੀਹਲੇਵਾਲਾ ਸਰਕਲ ਪ੍ਰਧਾਨ ਸਾਦਿਕ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਤੇ ਉਨ੍ਹਾਂ ਦੇ ਨਾਲ ਕਰਮਜੀਤ ਸਿੰਘ ਸੰਧੂ ਸ਼ੇਰ ਸਿੰਘ ਵਾਲਾ ਜਨਰਲ ਸਕੱਤਰ ਸਰਕਲ ਸਾਦਿਕ, ਨਿਰਭੈ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਸਰਕਲ ਸਾਦਿਕ ਤੇ ਗਿਆਨ ਸਿੰਘ ਸੰਧੂ ਵੀਰੇ ਵਾਲਾ ਕਲਾਂ ਮੀਤ ਪ੍ਰਧਾਨ ਸਰਕਲ ਸਾਦਿਕ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 25-09-2026
ਸਾਦਿਕ, 24 ਸਤੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਸਰਕਲ ਸਾਦਿਕ ਦੇ ਪਿੰਡ ਵੀਰੇ ਵਾਲਾ ਕਲਾਂ ਇਕਾਈ ਦੀ ਚੋਣ ਲਖਵੀਰ ਸਿੰਘ ਸੰਧੂ ਬੀਹਲੇਵਾਲਾ ਸਰਕਲ ਪ੍ਰਧਾਨ ਸਾਦਿਕ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ ਤੇ ਉਨ੍ਹਾਂ ਦੇ ਨਾਲ ਕਰਮਜੀਤ ਸਿੰਘ ਸੰਧੂ ਸ਼ੇਰ ਸਿੰਘ ਵਾਲਾ ਜਨਰਲ ਸਕੱਤਰ ਸਰਕਲ ਸਾਦਿਕ, ਨਿਰਭੈ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਸਰਕਲ ਸਾਦਿਕ ਤੇ ਗਿਆਨ ਸਿੰਘ ਸੰਧੂ ਵੀਰੇ ਵਾਲਾ ਕਲਾਂ ਮੀਤ ਪ੍ਰਧਾਨ ਸਰਕਲ ਸਾਦਿਕ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਚੋਣ ਵਿਚ ਇਕਾਈ ਪ੍ਰਧਾਨ ਤੀਰਥ ਸਿੰਘ ਪੱਡਾ, ਸਕੱਤਰ ਜਨਰਲ ਸਿਕੰਦਰ ਸਿੰਘ ਸੰਧੂ, ਵਿੱਤ ਸਕੱਤਰ ਸਤਨਾਮ ਸਿੰਘ ਬੈਂਸ, ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਕੁਲਵੀਰ ਸਿੰਘ ਸੰਧੂ, ਮੀਤ ਪ੍ਰਧਾਨ ਸਾਹਬ ਸਿੰਘ ਖ਼ਾਲਸਾ, ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਸੰਧੂ, ਜਨਰਲ ਸਕੱਤਰ ਦਵਿੰਦਰ ਸਿੰਘ ਧਾਲੀਵਾਲ, ਸੰਗਠਨ ਸਕੱਤਰ ਜੰਡ ਸਿੰਘ ਗਿੱਲ ਤੇ ਮੁੱਖ ਸਲਾਹਕਾਰ ਗੁਰਚਰਨ ਸਿੰਘ ਬੈਂਸ ਵੀਰੇ ਵਾਲਾ ਕਲਾਂ ਚੁਣੇ ਗਏ। ਉਨ੍ਹਾਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਦੇ ਆਗੂਆਂ ਦੀ ਅਗਵਾਈ ’ਚ ਜਥੇਬੰਦੀ ਲਈ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਮੁਫ਼ਤ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਦਿਲਪ੍ਰੀਤ ਦੀ ਹੈਟ੍ਰਿਕ ਦੀ ਬਦੌਲਤ ਭਾਰਤ ਨੇ ਕੋਰੀਆ ਨੂੰ 8-2 ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।