ਮਲੋਟ, 24 ਸਤੰਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐੱਨ.ਐੱਸ.ਐੱਸ. ਸਲਾਹਕਾਰ ਡਾ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐੱਨ.ਐੱਸ.ਐੱਸ. ਦੇ ਉਦੇਸ਼ਾਂ, ਸਮਾਜ ਸੇਵਾ, ਨੌਜਵਾਨਾਂ ਦੀ ਭੂਮਿਕਾ ਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਵਿੱਕੀ ਕਾਲੜਾ ਤੇ ਮੈਡਮ ਰਿੰਪੂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਐੱਨ.ਐੱਸ.ਐੱਸ. ਦੀਆਂ ਗਤੀਵਿਧੀਆਂ ਅਤੇ ਸਮਾਜ ਸੇਵਾ ਵਿਚ ਨੌਜਵਾਨਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦਾ ਸੰਚਾਲਨ ਭੁਪਿੰਦਰ ਕੌਰ ਦੁਆਰਾ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਐੱਨ.ਐੱਸ.ਐੱਸ. ਵਲੰਟੀਅਰ ਵੀ ਹਾਜ਼ਰ ਸਨ।