25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਸਵਿੰਦਰ ਸਿੰਘ ਸੋਜਾ, ਜਸਵੀਰ ਸਿੰਘ ਸੀਰਾ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਸਵਿੰਦਰ ਸਿੰਘ ਸੋਜਾ, ਜਸਵੀਰ ਸਿੰਘ ਸੀਰਾ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 16 ਮਈ 2023 ਨੂੰ ਨੀਤੀ ਬਣਾਈ ਗਈ ਸੀ। ਆਗੂਆਂ ਨੇ ਦੱਸਿਆ ਕਿ ਮੰਗਾਂ ਦੇ ਹੱਲ ਲਈ ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਪੰਜਾਬ ਕੋਆਰਡੀਨੇਸ਼ਨ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ 30 ਸਤੰਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਮੂਹ ਜੰਗਲਾਤ ਕਾਮਿਆਂ ਨੂੰ 30 ਸਤੰਬਰ ਦੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਗਮੀਤ ਸਿੰਘ, ਮਹਿੰਦਰ ਸਿੰਘ, ਬਲਕਾਰ ਸਿੰਘ, ਸੁਖਮੰਦਰ ਸਿੰਘ, ਸੁਖਦੀਪ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਓਮ ਪ੍ਰਕਾਸ਼, ਮਹੀਨਾ ਰਾਣੀ, ਮਨਜੀਤ ਕੌਰ, ਵੀਰਪਾਲ ਕੌਰ, ਸਤਨਾਮ ਸਿੰਘ ਅਤੇ ਬੱਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ.ਐੱਸ.ਐੱਸ. ਦਿਵਸ ਮੌਕੇ ਇਕ ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਐੱਨ. ਐੱਸ. ਐੱਸ. ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।