ਮਾਨ ਸਰਕਾਰ ਦੇ ਨੱਕ ਥੱਲੇ ਨਸ਼ਾ ਵਿਕ ਰਿਹਾ ਤੇ ਲੁੱਟਾਂ ਖੋਹਾਂ ਹੋ ਰਹੀਆਂ : ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ( ਬ ) ਹਲਕਾ ਜੈਤੋ ਦੇ ਨਵੇਂ ਅਹੁਦੇਦਾਰ ਕੀਤੇ ਨਿਯੁਕਤ
ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਮਾਨ ਸਰਕਾਰ ਦੇ ਰਾਜ ਵਿਚ ਨਸ਼ਾ ਆਮ ਵਿਕ ਰਿਹਾ ਤੇ ਲੁਟੇਰੇ ਦਿਨ ਦਿਹਾੜੇ ਲੁੱਟਾਂ ਖੋਹਾਂ ਕਰ ਰਹੇ ਹਨ ਤੇ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ ਤੇ ਪੁਲਿਸ ਪ੍ਰਸ਼ਾਸਨ ਵੀ ਚੁੱਪੀ ਵੱਟੀ ਬੈਠਾ ਹੈ। ਜਿਸ ਕਰਕੇ ਪੰਜਾਬ ਦੇ ਹਲਾਤ ਦਿਨੋਂ ਦਿਨ ਵਿਗੜ ਰਹੇ ਹਨ।
ਸ
ਸਨਿਚਰਵਾਰ, 26 ਸਤੰਬਰ, 2026
26-09-2026
ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਮਾਨ ਸਰਕਾਰ ਦੇ ਰਾਜ ਵਿਚ ਨਸ਼ਾ ਆਮ ਵਿਕ ਰਿਹਾ ਤੇ ਲੁਟੇਰੇ ਦਿਨ ਦਿਹਾੜੇ ਲੁੱਟਾਂ ਖੋਹਾਂ ਕਰ ਰਹੇ ਹਨ ਤੇ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ ਤੇ ਪੁਲਿਸ ਪ੍ਰਸ਼ਾਸਨ ਵੀ ਚੁੱਪੀ ਵੱਟੀ ਬੈਠਾ ਹੈ। ਜਿਸ ਕਰਕੇ ਪੰਜਾਬ ਦੇ ਹਲਾਤ ਦਿਨੋਂ ਦਿਨ ਵਿਗੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਪੁਲਿਸ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋਈ ਹੈ। ਇਸ ਨਸ਼ੇ ਨੇ ਘਰਾਂ ਦੇ ਘਰ ਉਜਾੜ ਦਿੱਤੇ ਹਨ ਤੇ ਮਾਵਾਂ ਦੇ ਹੀਰੇ ਵਰਗੇ ਪੁੱਤ ਨਸ਼ੇ ਦੀ ਭੇਟ ਚੜ੍ਹ ਗਏ ਹਨ। ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਨੇ ਕਿਹਾ ਕਿ ਕਈ ਪਿੰਡਾਂ ਵਿਚ ਲੁਟੇਰੇ ਸ਼ਰੇ੍ਹਆਮ ਘੁੰਮ ਰਹੇ ਹਨ ਤੇ ਰਾਹਗੀਰਾਂ ਨੂੰ ਲੁੱਟ ਵੀ ਲੈਂਦੇ ਹਨ। ਇਨ੍ਹਾਂ ਲੁਟੇਰਿਆਂ ਦੇ ਖੌਫ ਦੇ ਕਾਰਨ ਧੀਆਂ-ਭੈਣਾਂ ਅਤੇ ਔਰਤਾਂ ਦਾ ਘਰਾਂ ’ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਜਦ ਕਿ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਨਸ਼ੇ ਵੇਚਣ ਵਾਲਿਆਂ ਨੂੰ ਨਕੇਲ ਪਾਈ ਜਾਵੇ। ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਅਤੇ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਲੋਕ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ ਕਿਉਂਕਿ ਆਪ ਪਾਰਟੀ ਨੇ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਅਹੁਦੇਦਾਰਾਂ ਦੀ ਸੂਚੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ (ਸਾਬਕਾ ਕੌਂਸਲਰ), ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ ਪੰਜਗਰਾਈਂ ਦੀ ਮੌਜਦੂਗੀ ਵਿਚ ਜਾਰੀ ਕੀਤੀ ਗਈ। ਜਿਸ ਵਿਚ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਇਸਤਰੀ ਵਿੰਗ ਦੀ ਪ੍ਰਧਾਨ, ਸਰਪ੍ਰਸਤ ਹਰੀ ਕਿ੍ਰਸ਼ਨ ਸਿੰਗਲਾ (ਐਮ.ਸੀ), ਸ਼੍ਰੋਮਣੀ ਅਕਾਲੀ ਦਲ ( ਬ) ਬੀ.ਸੀ.ਵਿੰਗ ਹਲਕਾ ਜੈਤੋ ਦੇ ਪ੍ਰਧਾਨ ਜਸਮੇਲ ਸਿੰਘ ਸਰਪੰਚ ਬਾਜਾਖਾਨਾ, ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ.ਵਿੰਗ ਹਲਕਾ ਜੈਤੋ ਦੇ ਪ੍ਰਧਾਨ ਗੁਰਚਰਨ ਸਿੰਘ ਰਿਟਾ: ਮੁਲਾਜ਼ਮ (ਐਮ.ਸੀ) ਅਤੇ ਸ਼੍ਰੋਮਣੀ ਅਕਾਲੀ ਦਲ (ਬ) ਆਈ.ਈ.ਵਿੰਗ ਹਲਕਾ ਜੈਤੋ ਦਾ ਪ੍ਰਧਾਨ ਸ਼ਵਿੰਦਰਪਾਲ ਸਿੰਘ ਰੋਮਾਣਾ ਅਜੀਤ ਸਿੰਘ ਵਾਲਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰਗਟ ਸਿੰਘ ਡੋਡ, ਸਿਕੰਦਰ ਸਿੰਘ ਗਿੱਲ ਰਾਮੇਆਣਾ, ਜੰਗੀਰ ਸਿੰਘ ਬਰਾੜ ਡੋਡ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਪ੍ਰਧਾਨ ਰਾਜਪਾਲ ਸਿੰਘ ਡੇਲਿਆਂਵਾਲੀ, ਗੁਰਮੀਤ ਸਿੰਘ ਬਰਾੜ ਜੈਤੋ, ਗੁਰਤੇਗਪਾਲ ਸਿੰਘ ਸੀਰਾ, ਜਸਵੰਤ ਸਿੰਘ ਰਾਮਗੜ੍ਹੀਆ, ਡਾ. ਸਤਨਾਮ ਸਿੰਘ ਨਿਆਮੀਵਾਲਾ, ਸੁਖਮੰਦਰ ਸਿੰਘ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਜਵਾਹਰ ਸਿੰਘ ਬੰਟੀ ਭਾਊ, ਬਲਦੇਵ ਸਿੰਘ ਬੱਲੀ, ਅਮਰਜੀਤ ਸਿੰਘ ਮੱਕੜ, ਓਮ ਪ੍ਰਕਾਸ਼ ਪਟਵਾਰੀ ਅਤੇ ਲਖਵਿੰਦਰ ਸਿੰਘ ਲੱਖਾ ਅਜਿੱਤਗਿੱਲ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।