ਦਸਮੇਸ਼ ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕੀਰਤਨ ਵੀ ਕਰਵਾਇਆ ਗਿਆ, ਜਿਸ ਦੌਰਾਨ ਸਮੂਹ ਕਾਲਜ ਪਰਿਵਾਰ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਗਈ।
ਸ੍ਰੀ ਮੁਕਤਸਰ ਸਾਹਿਬ, 29 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕੀਰਤਨ ਵੀ ਕਰਵਾਇਆ ਗਿਆ, ਜਿਸ ਦੌਰਾਨ ਸਮੂਹ ਕਾਲਜ ਪਰਿਵਾਰ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਉਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਚੜ੍ਹਦੀ ਕਲਾ ਤੇ ਸਫ਼ਲਤਾ ਲਈ ਅਰਦਾਸ ਵਿਚ ਸ਼ਮੂਲੀਅਤ ਕੀਤੀ। ਕਾਲਜ ਦੇ ਚੇਅਰਮੈਨ ਬੀਰਇੰਦਰ ਸਿੰਘ ਬਰਾੜ, ਜਨਰਲ ਸਕੱਤਰ ਓਪਿੰਦਰ ਪਾਲ ਸਿੰਘ ਸੰਧੂ ਅਤੇ ਉਦੈ ਸਿੰਘ ਸੰਧੂ ਵਲੋਂ ਵੀ ਸਮੂਹ ਕਾਲਜ ਪਰਿਵਾਰ ਨੂੰ ਵਧਾਈ ਦਿੱਤੀ ਗਈ। ਇਸ ਦੌਰਾਨ ਪ੍ਰਿੰਸੀਪਲ ਨੇ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਸਫ਼ਲਤਾ ਤੇ ਨਵੇਂ ਅਕਾਦਮਿਕ ਸੈਸ਼ਨ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ-ਨਾਲ ਆਪਣੇ ਜੀਵਨ ਵਿਚ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਮਹੱਤਵ ਦੇਣਾ ਚਾਹੀਦਾ ਹੈ।