01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਰਾਲੀ ਪ੍ਰਬੰਧਨ ਲਈ ਪ੍ਰਚਾਰ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ.

ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਹਰਮਹਿੰਦਰ ਪਾਲ)-ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਵਲੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ/ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨ ਦੀਪ ਸਿੰਘ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਐੱਸ.ਡੀ.ਐੱਮ. ਗੁਰਕਿਰਨ ਦੀਪ ਸਿੰਘ ਨੇ ਦੱਸਿਆ ਕਿ ਪ੍ਰਚਾਰ ਵੈਨ ਰਾਹੀਂ ਪਿੰਡ-ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਬਚਾਉਣ ਦਾ ਹੋਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਲਈ ਬਹੁਤ ਘਾਤਕ ਹੈ, ਇਸ ਨਾਲ ਜਿਥੇ ਹਵਾ ਦਾ ਪ੍ਰਦੂਸ਼ਨ ਹੁੰਦਾ ਹੈ, ਉਥੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਇਸ ਦੇ ਨਾਲ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਦੀ ਬਜਾਏ, ਸਰਕਾਰ ਵਲੋਂ ਸਬਸਿਡੀ ’ਤੇ ਮੁਹੱਈਆ ਕੀਤੀਆਂ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਵੱਧ ਤੋਂ ਵੱਧ ਪਰਾਲੀ ਦਾ ਪ੍ਰਬੰਧਨ ਖੇਤਾਂ ਵਿਚ ਹੀ ਕਰਨਾ ਚਾਹੀਦਾ ਹੈ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਖ਼ਾਦਾਂ ਦੀ ਬੇਲੋੜੀ ਵਰਤੋਂ ਘੱਟ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਵਲੋਂ ਐਸ.ਸੀ. ਕੈਟਾਗਿਰੀ ਦੇ ਕਿਸਾਨਾਂ ਲਈ ਮਸ਼ੀਨਾਂ ਅਪਲਾਈ ਕਰਨ ਦੇ ਲਈ ਪੋਰਟਲ ਦੁਬਾਰਾ ਖੋਲਿ੍ਹਆ ਗਿਆ ਹੈ। ਉਨ੍ਹਾ ਐਸ.ਸੀ. ਕੈਟਾਗਿਰੀ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਅਪਲਾਈ ਕਰਨ ਅਤੇ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਜਾਣਕਾਰੀ ਲੈਣ ਲ਼ਈ ਆਪਣੇ ਸਰਕਲ ਦੇ ਦਫ਼ਤਰਾਂ ਨਾਲ ਰਾਬਤਾ ਰੱਖਣ। ਇਸ ਮੌਕੇ ਮਨਿੰਦਰਦੀਪ ਸਿੰਘ ਏ.ਡੀ.ਓ., ਗਗਨਦੀਪ ਸਿੰਘ ਮਾਨ ਡੀ.ਪੀ.ਡੀ. ਆਤਮਾ, ਮਨਦੀਪ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਹਰਭਜਨ ਸਿੰਘ ਏ.ਐਸ.ਆਈ. ਹਾਜ਼ਰ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਮਾਪਤ ਅਗਲੀ ਖ਼ਬਰ ਬਰਗਾੜੀ ਦੇ ਮੁੱਖ ਰਸਤੇ ਦੀ ਟੁੱਟੀ ਪੁਲੀ ਮੁੜ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।