01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਂਗਰਸੀ ਆਗੂ ਸੁਰਿੰਦਰ ਕੌਰ ਰੰਧਾਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਜਨਰਲ ਸਕੱਤਰ ਅਤੇ ਐਸ. ਸੀ.

ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਸਾਬਕਾ ਜਨਰਲ ਸਕੱਤਰ ਅਤੇ ਐਸ.ਸੀ.ਐਸ.ਟੀ. ਸੈੱਲ ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੌਰ ਰੰਧਾਵਾ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਬੰਸ ਗਰੀਬ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਜਸਵਿੰਦਰ ਸਿੰਘ ਗੰਧੜ ਤੇ ਹੋਰ ਆਗੂਆਂ ਨੇ ਉਨ੍ਹਾਂ ਦੇ ਪਤੀ ਸੁਰਿੰਦਰ ਸਿੰਘ ਰੰਧਾਵਾ ਰਿਟਾ. ਸਬ ਇੰਸਪੈਕਟਰ ਖੇਤੀਬਾੜੀ ਵਿਭਾਗ ਅਤੇ ਸਪੁੱਤਰ ਜਸਵੰਤ ਸਿੰਘ ਰੰਧਾਵਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰਿੰਦਰ ਕੌਰ ਰੰਧਾਵਾ ਕਾਂਗਰਸ ਪਾਰਟੀ ਵਿਚ ਲੰਮਾ ਸਮਾਂ ਸਰਗਰਮੀ ਨਾਲ ਕੰਮ ਕਰਦੇ ਰਹੇ ਹਨ ਅਤੇ ਮਿਹਨਤੀ ਇਸਤਰੀ ਆਗੂ ਸਨ।
ਪਿਛਲੀ ਖ਼ਬਰ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।