02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੀ.ਐਮ. ਦੀ ਯੋਗਸ਼ਾਲਾ ਤਹਿਤ ਹਜ਼ਾਰਾਂ ਲੋਕ ਰੋਜ਼ਾਨਾ ਕਰ ਰਹੇ ਹਨ ਯੋਗਾ ਜ਼ਿਲ੍ਹੇ ’ ਚ 18,377 ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਨਿਰੋਗ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਚਲਾਈ ਜਾ ਰਹੀ ਸੀ. ਐਮ.

ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਨਿਰੋਗ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਸਵੇਰੇ ਤੇ ਸ਼ਾਮ ਨੂੰ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 32 ਯੋਗਾ ਟਰੇਨਰਾਂ ਵਲੋਂ 162 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਤੇ ਹੁਣ ਤੱਕ 18,377 ਮੈਂਬਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਯੋਗਾ ਪ੍ਰਤੀ ਲੋਕਾਂ ਦਾ ਵਧ ਰਿਹਾ ਰੁਝਾਨ ਇਸ ਮੁਹਿੰਮ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਯੋਗਾ ਨਾਲ ਲੋਕਾਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਨੂੰ ਵੀ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪਿੰਡ ਜਾਂ ਮੁਹੱਲੇ ਦੇ ਘੱਟੋ-ਘੱਟ 25 ਵਿਅਕਤੀ ਯੋਗਾ ਕਲਾਸ ਸ਼ੁਰੂ ਕਰਵਾਉਣ ਦੇ ਇੱਛੁਕ ਹੋਣ ਤਾਂ ਪੰਜਾਬ ਸਰਕਾਰ ਵਲੋਂ ਉਥੇ ਮੁਫ਼ਤ ਯੋਗਾ ਟਰੇਨਰ ਦੀ ਵਿਵਸਥਾ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਜਗਦੇਵ ਸਿੰਘ ਜੱਗਾ ਕਾਂਗਰਸ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।