ਜ਼ੋਨਲ ਟੂਰਨਾਮੈਂਟ ’ਚ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਗਿੱਦੜਬਾਹਾ, 1 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਅਰਥੀਆਂ ਵਲੋਂ ਗਿੱਦੜਬਾਹਾ ਜ਼ੋਨਲ ਟੂਰਨਾਮੈਂਟ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਦੌਰਾਨ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਅੰਡਰ-14 ਸਾਲ ਵਰਗ ਵਿਚ ਅਸ਼ਮੀਤ ਸਿੰਘ ਨੇ ਗੋਲਾ ਸੁੱਟਣ ਤੇ ਡਿਸਕਸ ਥ੍ਰੋ, ਗੁਰਮਨ ਸਿੰਘ ਨੇ ਲੰਬੀ ਛਾਲ, ਗੁਨਤਾਜ ਸਿੰਘ ਨੇ ਉਚੀ ਛਾਲ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਗਿੱਦੜਬਾਹਾ, 1 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਅਰਥੀਆਂ ਵਲੋਂ ਗਿੱਦੜਬਾਹਾ ਜ਼ੋਨਲ ਟੂਰਨਾਮੈਂਟ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਦੌਰਾਨ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਅੰਡਰ-14 ਸਾਲ ਵਰਗ ਵਿਚ ਅਸ਼ਮੀਤ ਸਿੰਘ ਨੇ ਗੋਲਾ ਸੁੱਟਣ ਤੇ ਡਿਸਕਸ ਥ੍ਰੋ, ਗੁਰਮਨ ਸਿੰਘ ਨੇ ਲੰਬੀ ਛਾਲ, ਗੁਨਤਾਜ ਸਿੰਘ ਨੇ ਉਚੀ ਛਾਲ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਅੰਡਰ-17 ਸਾਲ ਵਰਗ ਵਿਚ ਏਕਮ ਸਿੰਘ ਨੇ ਜੈਵਲਿਨ ਥ੍ਰੋ, ਅਰਮਾਨਦੀਪ ਸਿੰਘ ਉਚੀ ਛਾਲ, ਐਸ਼ਪ੍ਰੀਤ ਸਿੰਘ ਨੇ ਲੰਬੀ ਛਾਲ ਤੇ 100 ਮੀਟਰ ਦੌੜ, ਅਰਮਾਨਦੀਪ ਕੌਰ ਨੇ ਜੈਵਲਿਨ ਥ੍ਰੋ, ਹਰਨੂਰ ਕੌਰ ਨੇ ਗੋਲਾ ਸੁੱਟਣ ਤੇ ਡਿਸਕਸ ਥਰ੍ਹੋ, ਏਕਮ ਕੌਰ ਨੇ ਉਚੀ ਛਾਲ ਤੇ 800 ਮੀਟਰ ਦੌੜ ਅਤੇ ਗੁਰਸੀਰਤ ਕੌਰ ਨੇ 400 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਅੰਡਰ-19 ਸਾਲ ਉਮਰ ਵਰਗ ਵਿਚ ਗੁਰਕੀਰਤ ਸਿੰਘ ਨੇ 100 ਮੀਟਰ ਦੌੜ, ਮਨਵੀਰ ਸਿੰਘ ਨੇ ਗੋਲਾ ਸੁੱਟਣ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੋਰ ਵੀ ਖੇਡਾਂ ਵਿਚ ਵਿਦਿਆਰਥੀਆਂ ਨੇ ਦੂਜਾ ਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੁਖਵੀਰ ਕੌਰ ਨੇ ਕਿਹਾ ਕਿ ਇਸ ਦਾ ਸਿਹਰਾ ਕੋਚ ਨਵਦੀਪ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਕਰਵਾਈ ਹੈ।