02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰਦੁਆਰੇ ਅੰਦਰ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼, ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ , 1 ਅਕਤੂਬਰ ( ਹਰਮਹਿੰਦਰ ਪਾਲ )- ਗੁਰਦੁਆਰਾ ਸਾਹਿਬ ਦੇ ਸੱਚਖੰਡ ਅੰਦਰ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਥਾਣਾ ਲੱਖੇਵਾਲੀ ਪੁਲਿਸ ਨੇ ਪਿੰਡ ਤਾਮਕੋਟ ਵਾਸੀ ਅਰਪਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਬਾਜ ਸਿੰਘ ਵਾਸੀ ਪਿੰਡ ਤਾਮਕੋਟ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਪਿੰਡ ਤਾਮਕੋਟ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਗ੍ਰੰਥੀ ਬਾਬਾ ਸੁਖਚੈਨ ਸਿੰਘ ਵਾਸੀ ਪਿੰਡ ਬਾਦੀਆਂ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਅਰਪਨ ਸਿੰਘ ਵਾਸੀ ਪਿੰਡ ਤਾਮਕੋਟ ਨੂੰ ਦੇ ਕੇ ਚਲਾ ਗਿਆ ।

ਅਜੀਤ ਡੈਸਕ 02-10-2026
ਸ੍ਰੀ ਮੁਕਤਸਰ ਸਾਹਿਬ , 1 ਅਕਤੂਬਰ ( ਹਰਮਹਿੰਦਰ ਪਾਲ )- ਗੁਰਦੁਆਰਾ ਸਾਹਿਬ ਦੇ ਸੱਚਖੰਡ ਅੰਦਰ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਥਾਣਾ ਲੱਖੇਵਾਲੀ ਪੁਲਿਸ ਨੇ ਪਿੰਡ ਤਾਮਕੋਟ ਵਾਸੀ ਅਰਪਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਬਾਜ ਸਿੰਘ ਵਾਸੀ ਪਿੰਡ ਤਾਮਕੋਟ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦੇ ਪਿੰਡ ਤਾਮਕੋਟ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਗ੍ਰੰਥੀ ਬਾਬਾ ਸੁਖਚੈਨ ਸਿੰਘ ਵਾਸੀ ਪਿੰਡ ਬਾਦੀਆਂ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਅਰਪਨ ਸਿੰਘ ਵਾਸੀ ਪਿੰਡ ਤਾਮਕੋਟ ਨੂੰ ਦੇ ਕੇ ਚਲਾ ਗਿਆ । ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸਾਮਾਨ ਦੀ ਸਾਂਭ - ਸੰਭਾਲ ਕਰ ਰਹੇ ਸੀ ਤਾਂ ਦੁਪਹਿਰ ਕਰੀਬ 12 ਵਜੇ ਅਰਪਨ ਸਿੰਘ ਤੇ ਰਵੀ ਸਿੰਘ ਵਾਸੀ ਪਿੰਡ ਤਾਮਕੋਟ ਸੱਚਖੰਡ ਦਾ ਲਾਕ ਖੋਲ੍ਹ ਕੇ ਅੰਦਰ ਚਲੇ ਗਏ । ਉਸ ਨੂੰ ਸ਼ੱਕ ਹੋਣ ’ ਤੇ ਉਹ ਵੀ ਅੰਦਰ ਚਲਾ ਗਿਆ ਤਾਂ ਵੇਖਿਆ ਕਿ ਅਰਪਨ ਸਿੰਘ ਰਵੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ । ਪੁਲਿਸ ਵਲੋਂ ਅਰਪਨ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ , ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹੇ ਦੇ ਰੋਲ ਆਬਜ਼ਰਵਰ ਨੇ ਐਸ. ਆਈ. ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।