04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਖੱਪਿਆਂਵਾਲੀ ਵਿਖੇ ਅਕਾਲੀ ਦਲ ਤੇ ਕਾਂਗਰਸ ਨਾਲ ਸੰਬੰਧਿਤ ਪਰਿਵਾਰ ‘ਆਪ’ ’ਚ ਹੋਏ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ‘ਆਪ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ ‘ਆਪ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2022 ਵਿਚ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀਆਂ ਨਾਲ ਸੰਬੰਧਿਤ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਇਕਬਾਲ ਸਿੰਘ, ਦਲੀਪ ਸਿੰਘ, ਗੁਰਲਾਲ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜਗਮੀਤ ਸਿੰਘ, ਭੋਲਾ ਸਿੰਘ, ਸੰਨੀ, ਰਵੀ, ਵੀਰੂ, ਸਤਨਾਮ ਸੱਤਾ, ਸਤਨਾਮ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਕਈ ਪਰਿਵਾਰਾਂ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ‘ਆਪ’ ਵਿਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਵਿਧਾਇਕ ਕਾਕਾ ਬਰਾੜ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਐਡਵੋਕੇਟ ਅਭਿਜੀਤ ਸਿੰਘ ਸੰਗਰਾਣਾ, ਸਰਪੰਚ ਕਾਕਾ ਸਿੰਘ, ਨਰਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਸੰਧੂ, ਮਨਜੀਤ ਸਿੰਘ ਸੰਧੂ, ਸਿਮਰਜੀਤ ਸਿੰਘ, ਗੁਰਵਿੰਦਰ ਸਿੰਘ ਬਰਾੜ, ਹਰਮੀਤ ਸਿੰਘ ਸਿੱਧੂ, ਰਘਬੀਰ ਸਿੰਘ ਸੰਧੂ, ਵਿਰਸਾ ਸਿੰਘ ਸੰਧੂ, ਗੁਰਮੀਤ ਸਿੰਘ, ਡਾ. ਗੁਰਦਿਆਲ ਸਿੰਘ, ਕਰਨਬੀਰ ਸਿੰਘ, ਜਸਵੰਤ ਸਿੰਘ ਸਰਾਂ, ਨਰਿੰਦਰ ਸਿੰਘ ਸਰਾਂ, ਸਵਰਨ ਸਿੰਘ ਸਰਾਂ, ਸੁਖਦੇਵ ਸਿੰਘ ਅਤੇ ਸਾਹਿਬ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐੱਨ.ਬੀ. ਦੀ ‘ਚਿਤ੍ਰਾਂਜਲੀ 2026-27’ ਵਿਚ ਡਾ. ਰਾਜਨ ਮਲੂਜਾ ਦਾ ਸਨਮਾਨ ਅਗਲੀ ਖ਼ਬਰ ਜਗਤਪਾਲ ਬਰਾੜ ਸ਼ੇਰੇਵਾਲਾ ਨੇ ਰਾਈਫ਼ਲ ਸ਼ੂਟਿੰਗ ’ਚ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।