04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਿੰਡ ਭਗਵਾਨਪੁਰਾ ਵਿਖੇ ਟਕਸਾਲੀ ਅਕਾਲੀ ਆਗੂਆਂ ਸਮੇਤ ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਸਵਾਗਤ

ਮਲੋਟ, 3 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ।

ਅਜੀਤ ਡੈਸਕ 04-10-2026
ਮਲੋਟ, 3 ਅਕਤੂਬਰ (ਪਾਟਿਲ)-ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਬਚਨ ਸਿੰਘ (ਸਾਬਕਾ ਪੰਚਾਇਤ ਮੈਂਬਰ), ਜਿਉਣ ਸਿੰਘ, ਮਹਿੰਦਰ ਸਿੰਘ, ਬਲਜਿੰਦਰ ਸਿੰਘ ਬੱਬੀ, ਸਤਵਿੰਦਰ ਸਿੰਘ, ਡਾ. ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਤੇ ਮਨਜਿੰਦਰ ਸਿੰਘ ਕਾਲਾ ਸਮੇਤ ਕਈ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈਆਂ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਪਿੰਡ ਭਗਵਾਨਪੁਰਾ ਵਿਚ ਹੋਈ ਇਸ ਸ਼ਮੂਲੀਅਤ ਨਾਲ ਹਲਕਾ ਲੰਬੀ ਵਿਚ ਆਮ ਆਦਮੀ ਪਾਰਟੀ ਦੇ ਸਥਾਨਕ ਸੰਗਠਨ ਨੂੰ ਹੋਰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ।
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 25 ਨੂੰ ਅਗਲੀ ਖ਼ਬਰ ਐਮ.ਐਮ.ਡੀ. ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।