07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੁਲਵੰਤ ਸਿੰਘ ਸੰਮੇਵਾਲੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਾਰਟੀ ਵਲੋਂ ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ ਦੀਆਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਸੇਵਾਵਾਂ ਤੇ ਪਾਰਟੀ ਪ੍ਰਤੀ ਸਰਗਰਮ ਭੂਮਿਕਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 07-10-2026
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪਾਰਟੀ ਵਲੋਂ ਐਡਵੋਕੇਟ ਕੁਲਵੰਤ ਸਿੰਘ ਸੰਮੇਵਾਲੀ ਦੀਆਂ ਪਿਛਲੇ ਸਮੇਂ ਦੌਰਾਨ ਨਿਭਾਈਆਂ ਸੇਵਾਵਾਂ ਤੇ ਪਾਰਟੀ ਪ੍ਰਤੀ ਸਰਗਰਮ ਭੂਮਿਕਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੂੰ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ ਅਤੇ ਸ਼ਹਿਰਾਂ ਵਿਚ ਵੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜ਼ਿਲ੍ਹੇ ਵਿਚ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਨਾਲ ਵੱਧ ਤੋਂ ਵੱਧ ਤਾਲਮੇਲ ਬਣਾਇਆ ਜਾਵੇਗਾ। ਐਡਵੋਕੇਟ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਦ ਭਾਗਵਤ ਕਥਾ ਦੀ ਸ਼ੁਰੂਆਤ ਅਗਲੀ ਖ਼ਬਰ ਸ੍ਰੀ ਰਾਮ ਸ਼ਰਨਮ ਮੰਦਰ ਵਿਖੇ ਹੰਸ ਰਾਜ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।