08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

74 ਐਨ.ਡੀ.ਪੀ.ਐਸ. ਕੇਸਾਂ ਨਾਲ ਸੰਬੰਧਿਤ ਨਸ਼ੀਲਾ ਮਾਲ ਕੀਤਾ ਨਸ਼ਟ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਐਨ. ਡੀ.

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਨਾਲ ਸੰਬੰਧਿਤ 74 ਮੁਕੱਦਮਿਆਂ ਦਾ ਨਸ਼ੀਲਾ ਮਾਲ ਪਿੰਡ ਚੰਨੂ ਦੇ ਬੋਇਲਰ ਵਿਚ ਕਮੇਟੀ ਮੈਂਬਰਾਂ ਦੀ ਹਾਜ਼ਰੀ ’ਚ ਨਸ਼ਟ ਕੀਤਾ ਗਿਆ। ਇਸ ਸਮੁੱਚੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ। ਐਸ.ਐਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ 1141.071 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ, 0.867 ਕਿੱਲੋਗ੍ਰਾਮ ਹੈਰੋਇਨ, 2.369 ਕਿੱਲੋਗ੍ਰਾਮ ਸਮੈਕ, 0.850 ਕਿੱਲੋਗ੍ਰਾਮ ਗਾਂਜਾ, 2.580 ਕਿੱਲੋਗ੍ਰਾਮ ਨਸ਼ੀਲਾ ਪਾਊਡਰ, 46,970 ਨਸ਼ੀਲੀਆਂ ਗੋਲੀਆਂ , 662 ਕੈਪਸੂਲ, 426 ਨਸ਼ੀਲੀਆਂ ਸ਼ੀਸ਼ੀਆਂ ਅਤੇ 306 ਨਸ਼ੀਲੇ ਟੀਕੇ ਨਸ਼ਟ ਕੀਤੇ ਗਏ। ਪੁਲਿਸ ਅਨੁਸਾਰ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਅਦਾਲਤੀ ਕਾਰਵਾਈ ਪੂਰੀ ਹੋਣ ਉਪਰੰਤ ਨਿਯਮਾਂ ਅਨੁਸਾਰ ਨਸ਼ਟ ਕੀਤਾ ਜਾਂਦਾ ਹੈ। ਕਾਰਵਾਈ ਲਈ ਬਣਾਈ ਕਮੇਟੀ ਵਿਚ ਐਸ . ਪੀ. (ਡੀ.) ਅਸ਼ੋਕ ਮੀਨਾ ਤੇ ਡੀ.ਐੱਸ.ਪੀ. (ਡੀ.) ਰਸ਼ਪਾਲ ਸਿੰਘ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਜੈਤੋ ਰੈਲੀ ਸੰਬੰਧੀ ਸੂਬਾ ਸਿੰਘ ਬਾਦਲ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਆਦੇਸ਼ 2 ਦਸਬੰਰ 2026 ਤੱਕ ਰਹਿਣਗੇ ਲਾਗੂ ਸ੍ਰੀਮਦ ਭਾਗਵਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।