ਬਿਰਧ ਆਸ਼ਰਮ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਹੋਈ-ਗੁਲਸ਼ਨ ਭਾਟੀਆ ਬਣੇ ਪ੍ਰਧਾਨ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਰਜਿੰਦਰ ਭੰਡਾਰੀ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਗੁਲਸ਼ਨ ਭਾਟੀਆ ਨੂੰ ਪ੍ਰਧਾਨ ਚੁਣਿਆ ਗਿਆ।
ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੁਲਸ਼ਨ ਭਾਟੀਆ ਨੂੰ ਕੁਰਸੀ ’ਤੇ ਬਿਠਾਉਣ ਸਮੇਂ, ਨਾਲ ਬੂਟਾ ਰਾਮ ਕਮਰਾ, ਲੀਲਾਧਰ ਗੁਪਤਾ, ਰਜਿੰਦਰ ਭੰਡਾਰੀ ਤੇ ਹੋਰ। ਅਜੀਤ ਤਸਵੀਰ
13-10-2026