13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਕਾਰੀ ਸਕੂਲ ਥਾਂਦੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਪ੍ਰਿੰਸੀਪਲ ਦੀਪਕ ਕੁਮਾਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਵਿਚ ਮਾਪਿਆਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਪ੍ਰਿੰਸੀਪਲ ਦੀਪਕ ਕੁਮਾਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਵਿਚ ਮਾਪਿਆਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਸਿੱਖਿਆ ਦੇ ਪੱਧਰ ਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਹੋਰ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਮਿਲਣੀ ਦੌਰਾਨ ਮਾਪਿਆਂ ਨੂੰ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਦੀਪਕ ਕੁਮਾਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ ਸ਼ੁਰੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।