13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮਲੀਲਾ ਦਾ ਸ਼ਾਨਦਾਰ ਮੰਚਨ ਸ਼ੁਰੂ ਕਰ ਦਿੱਤਾ ਗਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹਿਲੀ ਰਾਤ ਦਾ ਉਦਘਾਟਨ ਦੀਵਾ ਜਗਾਉਣ ਦੀ ਰਸਮ ਅਦਾ ਕਰਕੇ ਕੀਤਾ।

ਅਜੀਤ ਡੈਸਕ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮਲੀਲਾ ਦਾ ਸ਼ਾਨਦਾਰ ਮੰਚਨ ਸ਼ੁਰੂ ਕਰ ਦਿੱਤਾ ਗਿਆ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹਿਲੀ ਰਾਤ ਦਾ ਉਦਘਾਟਨ ਦੀਵਾ ਜਗਾਉਣ ਦੀ ਰਸਮ ਅਦਾ ਕਰਕੇ ਕੀਤਾ। ਸੀਨੀਅਰ ‘ਆਪ’ ਆਗੂ ਮੇਘਰਾਜ ਗਰਗ ਦੋਦਾ ਵਾਲੇ, ਕੌਂਸਲਰ ਵਿੱਕੀ ਡਮੋਲੀਆ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਸਨ। ਭਾਜਪਾ ਦੇ ਬੁਲਾਰੇ ਮਿੰਕਲ ਬਜਾਜ ਤੇ ਕਮੇਟੀ ਦੇ ਕਈ ਮੈਂਬਰ ਦੀਵਾ ਜਗਾਉਣ ਦੀ ਰਸਮ ’ਚ ਸ਼ਾਮਿਲ ਹੋਏ। ਸ੍ਰੀ ਰਾਮਲੀਲਾ ਦੇ ਮੰਚਨ ਤੋਂ ਪਹਿਲਾਂ ਪੂਜਾ ਕੀਤੀ ਗਈ। ਪੰਡਿਤ ਇੰਦਰ ਸ਼ਰਮਾ ਨੇ ਪੂਜਾ ਦਾ ਸੰਚਾਲਨ ਕੀਤਾ, ਜਦਕਿ ਸੰਜੀਵ ਗੁਪਤਾ, ਕ੍ਰਿਸ਼ਨ ਕੁਮਾਰ ਬੰਟੀ ਗੋਇਲ, ਸੁਰਿੰਦਰ ਧਵਨ ਨੇ ਮੁੱਖ ਮੇਜ਼ਬਾਨ ਵਜੋਂ ਹਿੱਸਾ ਲਿਆ। ਇਸ ਤੋਂ ਬਾਅਦ ਸ੍ਰੀ ਰਾਮਲੀਲਾ ਦਾ ਮੰਚਨ ਸ਼ੁਰੂ ਹੋਇਆ। ਪਹਿਲੀ ਰਾਤ ਜਦੋਂ ਭਗਵਾਨ ਵਿਸ਼ਨੂੰ ਆਰਾਮ ਕਰ ਰਹੇ ਸਨ ਤਾਂ ਦਰਬਾਨ ਜੈ-ਵਿਜੇ ਨੂੰ ਬ੍ਰਾਹਮਣਾਂ ਨੂੰ ਮਿਲਣ ਤੋਂ ਰੋਕਣ ਲਈ ਸਰਾਪ ਦਿੱਤਾ ਗਿਆ। ਵੇਦਵਤੀ ਤੇ ਰਾਵਣ ਵਿਚਕਾਰ ਸੰਵਾਦ, ਰਾਵਣ ਦੁਆਰਾ ਤਪੱਸਿਆ ਕਰਕੇ ਭਗਵਾਨ ਸ਼ਿਵ ਨੂੰ ਖ਼ੁਸ਼ ਕਰਨਾ ਤੇ ਵਰਦਾਨ ਪ੍ਰਾਪਤ ਕਰਨਾ ਆਦਿ ਨਾਟਕ ਪੇਸ਼ ਕੀਤੇ ਗਏ। ਇਸ ਮੌਕੇ ਕਮੇਟੀ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ, ਸੰਜੀਵ ਗਾਵੜੀ, ਐਡਵੋਕੇਟ ਸੰਜੀਵ ਗੁਪਤਾ, ਰਾਜੇਸ਼ ਕੁਮਾਰ ਕੁੱਕੂ, ਅੰਮ੍ਰਿਤ ਲਾਲ ਖੁਰਾਣਾ, ਪ੍ਰੋਜੈਕਟ ਇੰਚਾਰਜ ਅਸ਼ਵਨੀ ਆਰੀਆ, ਤੇਜਿੰਦਰ ਸਿੰਘ ਬੱਬੂ ਬਾਂਸਲ, ਰਾਕੇਸ਼ ਵਾਟਸ, ਰਾਜੇਸ਼ ਬਾਂਸਲ ਡੀ.ਕੇ. ਜਵੈਲਰਸ, ਨੀਟੂ ਦੂਮੜਾ, ਰਾਜੀਵ ਆਹੂਜਾ, ਮਨੋਹਰ ਸਿੰਘ, ਰਾਜ ਖੁਰਾਣਾ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਸਰਕਾਰੀ ਸਕੂਲ ਥਾਂਦੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।