ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਮੰਡੀ ਕਿੱਲਿਆਂਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਅਤੇ ਮਜ਼ਦੂਰ ਆਗੂ ’ਤੇ ਹਮਲੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ 14 ਅਕਤੂਬਰ ਦੇ ਧਰਨੇ ਲਈ ਲੰਬੀ ਹਲਕੇ ਦੇ ਪਿੰਡਾਂ ਵਿਚ ਲਾਮਬੰਦੀ ਵਿੱਢ ਦਿੱਤੀ ਹੈ।
ਅਜੀਤ ਡੈਸਕ
13-10-2026