ਪਿੰਡ ਜੰਡੋਕੇ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਜੰਡੋਕੇ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਆੜ੍ਹਤੀਆ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੰਡੀ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।
ਅਜੀਤ ਡੈਸਕ
14-10-2026