ਗਿੱਦੜਬਾਹਾ ’ਚ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਰਾਸ਼ਟਰੀ ਮਾਰਗ ਕੀਤਾ ਜਾਮ, ਬਾਜ਼ਾਰ ਬੰਦ ਰਹੇ
ਗਿੱਦੜਬਾਹਾ, (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਉਪਰੰਤ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਗਿੱਦੜਬਾਹਾ ਵਿਚ ਭਰਪੂਰ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਪਾਰੀ ਵਰਗ /ਤੇ ਸਮੂਹ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰੱਥਨ ਕਰਦਿਆਂ ਬਾਜ਼ਾਰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ।
ਗਿੱਦੜਬਾਹਾ, (ਸ਼ਿਵਰਾਜ ਸਿੰਘ ਬਰਾੜ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਉਪਰੰਤ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਗਿੱਦੜਬਾਹਾ ਵਿਚ ਭਰਪੂਰ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਪਾਰੀ ਵਰਗ /ਤੇ ਸਮੂਹ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰੱਥਨ ਕਰਦਿਆਂ ਬਾਜ਼ਾਰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜ ਸੇਵੀ ਤੇ ਇਨਸਾਫ਼ ਪਸੰਦ ਲੋਕਾਂ ਵਲੋਂ ਗਿੱਦੜਬਾਹਾ-ਮਲੋਟ ਰਾਸ਼ਟਰੀ ਮਾਰਗ ਨੰਬਰ 7 ’ਤੇ ਸ਼ਾਂਤਮਈ ਰੋਸ ਧਰਨਾ ਲਗਾ ਕੇ ਆਵਾਜਾਈ ਠੱਪ ਰੱਖੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਚਿੱਟੇ ਦਾ ਵਪਾਰ ਬੜੀ ਹੀ ਦਲੇਰੀ ਨਾਲ ਚੱਲ ਰਿਹਾ ਹੈ। ਭਾਵੇਂ ਪਹਿਲੀਆਂ ਸਰਕਾਰਾਂ ਦੌਰਾਨ ਵੀ ਮਾਰੂ ਨਸ਼ੇ ਵਿਕਦੇ ਆ ਰਹੇ ਸਨ ਪਰ ਜਦੋਂ ਤੋਂ ‘ਆਪ’ ਦੀ ਸਰਕਾਰ ਪੰਜਾਬ ਵਿਚ ਆਈ ਹੈ ਤਾਂ ਹੁਣ ਪਹਿਲਾਂ ਨਾਲੋਂ ਕਈ ਗੁਣਾਂ ਵਾਧਾ ਹੋਇਆ ਹੈ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਮਾਨ, ਜ਼ਿਲ੍ਹਾ ਆਗੂ ਨਾਨਕ ਸਿੰਘ, ਜਸਵੰਤ ਸਿੰਘ, ਲਖਵੀਰ ਸਿੰਘ ਇਕਾਈ ਪ੍ਰਧਾਨ, ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਬਿੱਟੂ ਮੱਲਣ, ਹਰਬੰਸ ਸਿੰਘ, ਸਾਬਕਾ ਸੈਨਿਕ ਵਿੰਗ ਦੇ ਆਗੂ ਅਵਤਾਰ ਸਿੰਘ ਫਕਰਸਰ, ਭਾਕਿਯੂ ਏਕਤਾ (ਸਿੱਧੂਪੁਰ) ਦੇ ਹਲਕਾ ਪ੍ਰਧਾਨ ਠਾਣਾ ਸਿੰਘ, ਗੋਰਾ ਸਿੰਘ, ਭਾਕਿਯੂ ਰੁਲਦੂ ਸਿੰਘ ਮਾਨਸਾ ਦੇ ਕੁਲਵੰਤ ਸਿੰਘ, ਭਾਕਿਯੂ (ਕਾਦੀਆਂ) ਦੇ ਹਰਭਜਨ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕ੍ਰਿਸ਼ਨ ਸਿੰਘ, ਗੁਰਸੇਵਕ ਸਿੰਘ ਖ਼ਾਲਸਾ, ਨਿਰਮਨ ਸਿੰਘ, ਕਾਲਾ ਸਿੰਘ, ਮਨੀ ਸਿੰਘ, ਤਰਨਾ ਦਲ ਤੋਂ ਸਤਵੰਤ ਸਿੰਘ, ਸੁਰਿੰਦਰ ਸਿੰਘ, ਕ੍ਰਾਂਤੀਕਾਰੀ ਜਥੇਬੰਦੀ ਤੋਂ ਟਹਿਲ ਸਿੰਘ ਆਦਿ ਆਗੂ ਹਾਜ਼ਰ ਸਨ। ਇਸ ਮੌਕੇ ਪਿੰਡ ਪਿਉਰੀ, ਬੁੱਟਰ ਬਖੂਹਾ ਅਤੇ ਫਕਰਸਰ ਤੋਂ ਚਾਹ /ਤੇ ਪ੍ਰਸ਼ਾਦਿਆਂ ਦਾ ਲੰਗਰ ਲਗਾਇਆ ਗਿਆ।