ਕਿਸਾਨਾਂ, ਮਜ਼ਦੂਰਾਂ ਤੇ ਆਰ.ਐਮ.ਪੀ. ਡਾਕਟਰਾਂ ਵਲੋਂ ਲੰਬੀ ’ਚ ਪ੍ਰਦਰਸ਼ਨ
ਲੰਬੀ, 15 ਅਕਤੂਬਰ (ਮੇਵਾ ਸਿੰਘ)-ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਲੰਬੀ ਵਲੋਂ ਕਸਬਾ ਲੰਬੀ ਵਿਖੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਆਰ.
ਲੰਬੀ, 15 ਅਕਤੂਬਰ (ਮੇਵਾ ਸਿੰਘ)-ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਲੰਬੀ ਵਲੋਂ ਕਸਬਾ ਲੰਬੀ ਵਿਖੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਤੇ ਆਰ.ਐਮ.ਪੀ. ਡਾਕਟਰ ਯੂਨੀਅਨ ਦੇ ਆਗੂ ਮਨਜਿੰਦਰ ਸਿੰਘ ਸਰਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਛੇੜਣ ਦੀ ਥਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਵਿਰੁੱਧ ਹੀ ਯੁੱਧ ਛੇੜਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਉਨ੍ਹਾਂ ਨੂੰ ਸਿਆਸੀ ਸ਼ਹਿ ਦੇਣ ਵਾਲੇ ਸਿਆਸਤਦਾਨਾਂ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਸਿੰਥੈਟਿਕ ਨਸ਼ਿਆਂ ਦੀਆਂ ਫ਼ੈਕਟਰੀਆਂ ਤੁਰੰਤ ਜ਼ਬਤ ਕੀਤੀਆਂ ਜਾਣ, ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦਾ ਢੁਕਵਾਂ ਇਲਾਜ, ਖ਼ੁਰਾਕ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਨਸ਼ਾ ਸਮਗਲਰਾਂ, ਸਿਆਸਤਦਾਨਾਂ, ਅਫ਼ਸਰਸ਼ਾਹੀ ਤੇ ਗੈਂਗਸਟਰਾਂ ਦਾ ਗੱਠਜੋੜ ਤੋੜਿਆ ਜਾਵੇ ਤੇ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸ਼ਰਾਬ ਦੀ ਵਿਕਰੀ ਰਾਹੀਂ ਖ਼ਜ਼ਾਨਾ ਭਰਨ ਦੀ ਨੀਤੀ ਰੱਦ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਲੋਕਾਂ ਦੇ ਘਰਾਂ ’ਚ ਸੱਥਰ ਵਿਛਾ ਰਹੇ ਨਸ਼ਿਆਂ ਦੇ ਇਸ ਕਾਲੇ ਧੰਦੇ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਮੇਤ ਅਕਾਲੀ ਦਲ (ਬਾਦਲ), ਕਾਂਗਰਸ ਤੇ ਭਾਜਪਾ ਵਰਗੀਆਂ ਸਾਰੀਆਂ ਹੀ ਹੁਕਮਰਾਨ ਪਾਰਟੀਆਂ ਜ਼ਿੰਮੇਵਾਰ ਹਨ। ਇਸ ਲਈ ਇਨ੍ਹਾਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਝਾਕ ਛੱਡ ਕੇ ਨਸ਼ਾ ਵਿਰੋਧੀ ਖਰੀ ਲੋਕ ਲਹਿਰ ਉਸਾਰਨ ਦੀ ਸੇਧ ’ਤੇ ਡਟਿਆ ਜਾਵੇ। ਇਸ ਪ੍ਰਦਰਸ਼ਨ ਨੂੰ ਡਾਕਟਰ ਹਰਪਾਲ ਸਿੰਘ ਕਿੱਲਿਆਂਵਾਲੀ, ਕਾਲਾ ਸਿੰਘ ਸਿੰਘੇਵਾਲਾ, ਤਾਰਾਵੰਤੀ ਕਿੱਲਿਆਂਵਾਲੀ, ਮਨੋਹਰ ਸਿੰਘ ਸਿੱਖ ਵਾਲਾ, ਮਲਕੀਤ ਸਿੰਘ ਗੱਗੜ, ਨਿਸ਼ਾਨ ਸਿੰਘ ਕੱਖਾਂਵਾਲੀ, ਪ੍ਰਭਜੋਤ ਸਿੰਘ ਘੁਮਿਆਰਾ, ਜਗਸੀਰ ਸਿੰਘ ਗੱਗੜ, ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਵਣਵਾਲਾ ਤੇ ਮੁਲਾਜ਼ਮ ਆਗੂ ਪ੍ਰਕਾਸ਼ ਚੰਦ ਚੰਨੂ ਨੇ ਸੰਬੋਧਨ ਕੀਤਾ।