17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜੇਮਾਰੀ ਤੇ ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ : ਬੂਟਾ ਸਿੰਘ ਬੁਰਜ ਗਿੱਲ

ਜੈਤੋ, 16 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੇਮੌਸਮੀ ਬਰਸਾਤ ਅਤੇ ਬੀਤੀ ਰਾਤ ਹੋਈ ਗੜ੍ਹੇਮਾਰੀ ਕਾਰਨ ਜ਼ਿਲ੍ਹਾ ਫ਼ਰੀਦਕੋਟ ਦੇ ਕਈ ਪਿੰਡਾਂ ਵਿਚ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਪਾਰਦਰਸ਼ੀ ਗਿਰਦਾਵਰੀ ਕਰਵਾ ਕੇ ਪੀੜ੍ਹਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ।

ਅਜੀਤ ਡੈਸਕ 17-10-2026
ਜੈਤੋ, 16 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੇਮੌਸਮੀ ਬਰਸਾਤ ਅਤੇ ਬੀਤੀ ਰਾਤ ਹੋਈ ਗੜ੍ਹੇਮਾਰੀ ਕਾਰਨ ਜ਼ਿਲ੍ਹਾ ਫ਼ਰੀਦਕੋਟ ਦੇ ਕਈ ਪਿੰਡਾਂ ਵਿਚ ਪੱਕ ਕੇ ਤਿਆਰ ਹੋਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਪਾਰਦਰਸ਼ੀ ਗਿਰਦਾਵਰੀ ਕਰਵਾ ਕੇ ਪੀੜ੍ਹਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਇਕਾਈ ਰਾਮੂਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਰਾਮੂਵਾਲਾ, ਇਕਾਈ ਰੋੜੀਕਪੂਰਾ ਦੇ ਪ੍ਰਧਾਨ ਬੂਟਾ ਸਿੰਘ ਵੜਿੰਗ, ਜਨਰਲ ਸਕੱਤਰ ਚਾਨਣ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਅਤੇ ਕਿਸਾਨ ਆਗੂ ਛਿੰਦਰ ਸਿੰਘ ਨੇ ਕਿਹਾ ਕਿ ਕਰਜ਼ੇ ਦੇ ਬੋਝ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਵਿਚੋਂ ਲੰਘ ਰਹੇ ਹਨ। ਹੁਣ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਰੋੜੀਕਪੂਰਾ, ਰਾਮੂਵਾਲਾ ਅਤੇ ਸੇਵੇਵਾਲਾ ਦੇ ਕਈ ਖੇਤਾਂ ਵਿਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਵਿਧਾਇਕ ਅਮੋਲਕ ਸਿੰਘ ’ਤੇ ਵੀ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਜਦੋਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਵਿਚ ਡੁੱਬ ਰਹੀ ਸੀ, ਉਸ ਸਮੇਂ ਵਿਧਾਇਕ ਪਿੰਡਾਂ ਵਿਚ ਬਜ਼ੁਰਗਾਂ ਨਾਲ ਤਾਸ਼ ਖੇਡਦੇ ਨਜ਼ਰ ਆਏ, ਪਰ ਉਨ੍ਹਾਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਦਾ ਸਮਾਂ ਨਹੀਂ ਮਿਲਿਆ। ਕਿਸਾਨ ਆਗੂ ਨੱਥਾ ਸਿੰਘ ਰੋੜੀਕਪੂਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੁਆਵਜ਼ਾ ਨਿਰਧਾਰਤ ਕਰਨ ਸਮੇਂ ਏਕੜ ਨੂੰ ਇਕਾਈ ਮੰਨਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਬਿਨਾਂ ਦੇਰੀ ਜਾਰੀ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਮਨਦੀਪ ਸਿੰਘ, ਮਨਪ੍ਰੀਤ ਸਿੰਘ, ਬੂਟਾ ਸਿੰਘ, ਸੁਖਚੈਨ ਸਿੰਘ, ਪਰਮਵੀਰ ਸਿੰਘ ਵੜਿੰਗ, ਗੁਰਦਾਸ ਸਿੰਘ, ਪਿੰਕਾ ਸਿੰਘ, ਸ਼ਿੰਦਰ ਸਿੰਘ ਢਿੱਲੋਂ, ਗੁਰਪਿੰਦਰ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਿੱਤਰ ਸੀਡਰ ਮਸ਼ੀਨ ਖੇਤੀ ਖਰਚੇ ਘਟਾਉਣ ਅਤੇ ਬਿਜਾਈ ਨੂੰ ਸੁਚੱਜਾ ਬਣਾਉਣ ’ਚ ਹੋ ਸਕਦੀ ਹੈ ਸਹਾਈ : ਸਪੀਕਰ ਸੰਧਵਾਂ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸਫ਼ਲਤਾ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।