24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਸਵੀਰ ਸਿੰਘ ਪਰਮਾਰ ਦਾ ਦਿਹਾਂਤ- ਸਸਕਾਰ 25 ਨੂੰ

ਕੋਟਕਪੂਰਾ, 23 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਪਰਮਾਰ ਟਰਾਂਸਪੋਰਟ ਕੰਪਨੀ ਦੇ ਮਾਲਕ ਸੂਬੇਦਾਰ ਸਰਦੂਲ ਸਿੰਘ, ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ ਦੇ ਸਤਿਕਾਰਯੋਗ ਪਰਿਵਾਰਕ ਮੈਂਬਰ ਜਸਵੀਰ ਸਿੰਘ ਪਰਮਾਰ ਉਮਰ 55 ਸਾਲ ਪੁੱਤਰ ਗੁਰਮੇਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅੱਜ ਸਵੇਰ ਸਮੇਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ’ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਅਜੀਤ ਡੈਸਕ 24-10-2026
ਕੋਟਕਪੂਰਾ, 23 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਪਰਮਾਰ ਟਰਾਂਸਪੋਰਟ ਕੰਪਨੀ ਦੇ ਮਾਲਕ ਸੂਬੇਦਾਰ ਸਰਦੂਲ ਸਿੰਘ, ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ ਦੇ ਸਤਿਕਾਰਯੋਗ ਪਰਿਵਾਰਕ ਮੈਂਬਰ ਜਸਵੀਰ ਸਿੰਘ ਪਰਮਾਰ ਉਮਰ 55 ਸਾਲ ਪੁੱਤਰ ਗੁਰਮੇਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅੱਜ ਸਵੇਰ ਸਮੇਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ ’ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਭਰਾ ਗੁਰਵਿੰਦਰ ਸਿੰਘ ਗਿੰਦਾ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਬੇਟੀ ਕੈਨੇਡਾ ਵਿਖੇ ਰਹਿ ਰਹੀ ਹੈ, ਉਸ ਦੇ ਆਉਣ ਉਪਰੰਤ ਸਸਕਾਰ ਕੀਤਾ ਜਾਵੇਗਾ। ਇਸ ਬੇਵਕਤੀ ਭਾਣੇ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਕੁਲਤਾਰ ਸਿੰਘ ਬਰਾੜ, ਪ੍ਰੇਮ ਚੰਦ ਗੁਪਤਾ, ਰਾਜੀਵ ਕੁਮਾਰ ਜੀਵਾ ਦਿਓੜਾ, ਬੱਬੂ ਕੋਟਕਪੂਰਾ, ਪ੍ਰਦੀਪ ਕੁਮਾਰ ਕੁੱਕੀ ਚੋਪੜਾ, ਮਿੰਕੂ ਮੱਕੜ, ਸੱਤਦੀਪ ਗੋਇਲ, ਕੇਵਲ ਸਿੰਘ ਸਹੋਤਾ, ਨੀਲਾ ਨਾਨਕਸਰ ਅੰਗਰੇਜ਼ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ, ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਗ੍ਰਹਿ ਸਥਾਨ ’ਤੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ ਹੈ।
ਪਿਛਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ’ਚ ਪੱਕੇ ਦੰਦ ਲਗਾਉਣ ਦਾ ਵਿਸ਼ੇਸ਼ ਕੈਂਪ 27 ਨੂੰ ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਅੱਜ ਸਟੇਟ ਐਗਮਾਰਕ ਲੈਬ ਟਰੇਨਿੰਗ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।