24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਦੁਆਰਾ ਅਦਾਲਤ ਵਲੋਂ ਭਗੌੜਾ ਐਲਾਨੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਮਸ਼ੇਰ ਖੱਟਾ ਵਾਸੀ ਮੌੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸ.

ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਦੁਆਰਾ ਅਦਾਲਤ ਵਲੋਂ ਭਗੌੜਾ ਐਲਾਨੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਮਸ਼ੇਰ ਖੱਟਾ ਵਾਸੀ ਮੌੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ’ਤੇ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਹ ਕਾਰਵਾਈ ਕੀਤੀ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਸਾਲ 2020 ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 313, ਧਾਰਾ 61/1/14 ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਸੀ। ਅਦਾਲਤ ਵਲੋਂ ਉਸ ਨੂੰ 31 ਜਨਵਰੀ 2025 ਨੂੰ ਭਗੌੜਾ ਐਲਾਨਿਆ ਗਿਆ ਸੀ। ਪੁਲਿਸ ਨੇ ਉਸ ਨੂੰ 23 ਅਕਤੂਬਰ ਨੂੰ ਕਾਬੂ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤਾਂ ਵਲੋਂ ਭਗੌੜੇ ਐਲਾਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਅਜਿਹੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ-ਗੁਲਜ਼ਾਰ ਸਿੰਘ ਰਣੀਕੇ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।