27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਸਹੂਲਤਾਂ ਦਿੱਤੀਆਂ-ਗਾਬੜੀਆ * ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਆਮ ਆਦਮੀ ਪਾਰਟੀ ’ਤੇ ਕੀਤੇ ਸ਼ਬਦੀ ਹਮਲੇ * ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬੀ. ਸੀ.

ਸਨਿਚਰਵਾਰ, 1 ਅਗਸਤ, 2026 27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਬੀ.ਸੀ. ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪਛੜੀਆਂ ਸ਼੍ਰੇਣੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਜਦੋਂ ਸੰਨ 1997 ਵਿਚ ਟਿਊਬਵੈੱਲ ਮੋਟਰਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਤਾਂ ਉਨ੍ਹਾਂ ਅਗਲੇ ਦਿਨ ਹੀ ਮੈਨੂੰ ਸੱਦ ਕੇ ਕਿਹਾ ਕਿ ਕਾਕਾ ਮੈਨੂੰ ਸਾਰੀ ਰਾਤ ਨੀਂਦ ਨਹੀਂ ਆਈ, ਕਿਉਂਕਿ ਬੰਬੀਆਂ ਦੇ ਬਿੱਲ ਤਾਂ ਮੁਆਫ਼ ਕਰ ਦਿੱਤੇ ਹਨ ਤੇ ਦੂਜੇ ਵਰਗਾਂ ਨੂੰ ਵੀ ਸਹੂਲਤ ਦੇਣੀ ਚਾਹੁੰਦਾ ਹਾਂ। ਜਿਸ ਮਗਰੋਂ ਦਲਿਤ ਤੇ ਪਛੜੇ ਪਰਿਵਾਰਾਂ ਲਈ 450 ਯੂਨਿਟ ਬਿਜਲੀ ਬਿੱਲ ਮੁਆਫ਼ ਕੀਤੇ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਹੁਣ ਕਿਸੇ ਪਾਰਟੀ ਕੋਲ ਵੀ ਸੁਖਬੀਰ ਸਿੰਘ ਬਾਦਲ ਵਰਗਾ ਕੋਈ ਆਗੂ ਨਹੀਂ, ਜੋ ਕਹਿੰਦਾ ਹੈ, ਉਹ ਕਰਕੇ ਵਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਬੀ.ਸੀ. ਵਿੰਗ ਦੀਆਂ ਜੋ ਵੀ ਮੰਗਾਂ ਲੈ ਕੇ ਆਵੋਗੇ, ਉਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਹ ਮੀਟਿੰਗਾਂ ਕਰਕੇ ਇਸ ਵਰਗ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਜਾਣ ਰਹੇ ਹਨ। ਇਸ ਮੌਕੇ ਹੀਰਾ ਸਿੰਘ ਗਾਬੜੀਆ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਇਹ ਆਪਣੇ-ਆਪ ਨੂੰ ਕਿਸ ਤਰ੍ਹਾਂ ਪੰਜਾਬ ਦੇ ਵਾਰਸ ਦੱਸ ਰਹੇ ਹਨ। ਇਨ੍ਹਾਂ ਦੀ ਪੰਜਾਬ ਲਈ ਕੀ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਨਹੀਂ ਇਕ ਰੈਸਟ ਹਾਊਸ ਵਾਂਗ ਹੈ, ਜਿੱਥੇ ਭਾਈ ਅੰਮ੍ਰਿਤਪਾਲ ਸਿੰਘ ਰਹਿੰਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਬਰਬਾਦ ਕਰਕੇ ਰੱਖ ਦਿੱਤਾ ਹੈ। ਅਜਿਹੇ ਅਣਜਾਣ ਵਿਅਕਤੀ ਨੂੰ ਪੰਜਾਬ ਦੇ ਲੋਕਾਂ ਨੇ ਵਾਂਗਡੋਰ ਦੇ ਦਿੱਤੀ। ਉਨ੍ਹਾਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੀ ਹੀਰਾ ਸਿੰਘ ਗਾਬੜੀਆ ਨੂੰ ਜੀ ਆਇਆ ਆਖਿਆ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਵਰਗਾਂ ਦਾ ਖ਼ਿਆਲ ਰੱਖਦਾ ਹੈ ਅਤੇ ਸਰਕਾਰ ਸਮੇਂ ਦੀ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ ਵਲੋਂ ਚਲਾਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੁੰਗਾਰਾ ਮਿਲ ਰਿਹਾ ਹੈ ਅਤੇ ਚੋਣ ਮੈਨੀਫੈਸਟੋ ਬਣਾਉਣ ਤੋਂ ਪਹਿਲਾਂ ਵੱਖ-ਵੱਖ ਵਿੰਗਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦੀ ਭਲਾਈ ਲਈ ਕੁਝ ਨਹੀਂ ਕੀਤਾ, ਬਲਕਿ ਸਾਰੀਆਂ ਸਹੂਲਤਾਂ ਤੇ ਵਿਕਾਸ ਦੇ ਕੰਮ ਵੱਡੇ ਪੱਧਰ ’ਤੇ ਅਕਾਲੀ ਸਰਕਾਰ ਵੇਲੇ ਹੋਏ ਹਨ। ਇਸ ਮੌਕੇ ਬੀ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੰਬੀ, ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ, ਗੁਰਦੀਪ ਸਿੰਘ ਮੜਮੱਲੂ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਵੰਤ ਸਿੰਘ ਲੰਬੀਢਾਬ, ਹਰਮਨਜੀਤ ਸਿੰਘ ਸੰਧੂ ਸੱਕਾਂਵਾਲੀ, ਚਰਨਦਾਸ ਚੰਨਾ ਬਰੀਵਾਲਾ, ਜਸਪਾਲ ਸਿੰਘ ਜੰਡਵਾਲਾ, ਸ਼ਮਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਸੁਖਚੈਨ ਸਿੰਘ ਭੁੱਲਰ, ਚਰਨਜੀਤ ਸਿੰਘ ਸ਼ਹਿਰੀ ਪ੍ਰਧਾਨ, ਕੌਂਸਲਰ ਗਗਨਦੀਪ ਸਿੰਘ ਕੌਂਸਲਰ, ਕਰਤਾਰ ਸਿੰਘ ਸੋਢੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ-ਡੀ. ਸੀ. ਅਗਲੀ ਖ਼ਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।