27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਅਜੀਤ ਡੈਸਕ 27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਮਿੱਟੀ ਵਿਚ ਮੌਜੂਦ ਲਾਭਕਾਰੀ ਸੂਖ਼ਮ ਜੀਵ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਦਾ ਸੰਤੁਲਨ ਵਿਗੜਦਾ ਹੈ। ਇਸ ਲਈ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਸੰਭਾਲਿਆ ਜਾ ਸਕਦਾ ਹੈ। ਇਸ ਨਾਲ ਜਿੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਨਿਪਟਾਰਾ ਹੁੰਦਾ ਹੈ, ਉਥੇ ਹੀ ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ’ਚ ਵੀ ਮਦਦ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਉਚਿਤ ਤਕਨੀਕਾਂ ਤੇ ਮਸ਼ੀਨਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਰੋਕਿਆ ਜਾ ਸਕਦਾ ਹੈ ਅਤੇ ਜ਼ਿਲ੍ਹੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਯਤਨਾਂ ਨੂੰ ਸਫ਼ਲ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਸਹੂਲਤਾਂ ਦਿੱਤੀਆਂ-ਗਾਬੜੀਆ * ਅਕਾਲੀ ਦਲ ਵਾਰਿਸ ਪੰਜਾਬ ਦੇ ਅਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।