29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ ’ਚ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ.

ਅਜੀਤ ਡੈਸਕ 29-10-2026
ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਨੇ ਨੈਤਿਕ ਪ੍ਰੀਖਿਆ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਗਿੱਦੜਬਾਹਾ ਵਲੋਂ ਬੱਚਿਆਂ ਦੀ ਪ੍ਰੀਖਿਆ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਅਮਨੀਤ ਕੌਰ ਨੇ ਪਹਿਲਾ, ਐਸ਼ਲੀਨ ਕੌਰ ਨੇ ਦੂਜਾ ਅਤੇ ਖੁਸ਼ਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਸੱਤਵੀਂ ਜਮਾਤ ਵਿਚੋਂ ਰਾਜਵੀਰ ਕੌਰ ਨੇ ਮੈਰਿਟ ਹਾਸਿਲ ਕੀਤੀ ਹੈ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ ਨੇ ਤੀਜਾ ਸਥਾਨ ਅਤੇ ਇਕ ਹਜ਼ਾਰ ਰੁਪਏ ਨਕਦ ਇਨਾਮ ਹਾਸਿਲ ਕੀਤਾ ਹੈ। ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਵਿਦਿਆਥੀਆਂ ਵਿਚ ਚੰਗੇ ਸੰਸਕਾਰ, ਇਮਾਨਦਾਰੀ, ਅਨੁਸ਼ਾਸਨ, ਸੇਵਾ ਭਾਵਨ ਤੇ ਮਨੁੱਖਤਾ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਉਨ੍ਹਾਂ ਦਾ ਪਹਿਲਾ ਕੰਮ ਹੈ। ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਨੈਸ਼ਨਲ ਖੇਡਾਂ ’ਚ ਜਿੱਤੇ 26 ਤਗ਼ਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।