ਹਰਪ੍ਰੀਤ ਸਿੰਘ ਕੋਟਭਾਈ ਤੇ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ
ਮਲੋਟ , 30 ਅਕਤੂਬਰ ( ਪਾਟਿਲ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨਾਲ ਵਿਚਾਰ - ਵਟਾਂਦਰਾ ਕਰਨ ਉਪਰੰਤ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ ।
ਮਲੋਟ , 30 ਅਕਤੂਬਰ ( ਪਾਟਿਲ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨਾਲ ਵਿਚਾਰ - ਵਟਾਂਦਰਾ ਕਰਨ ਉਪਰੰਤ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ । ਇਸੇ ਲੜੀ ਤਹਿਤ ਹਲਕਾ ਮਲੋਟ ਦੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਨਾਲ ਸਲਾਹ - ਮਸ਼ਵਰਾ ਕਰਨ ਉਪਰੰਤ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਵੱਖ - ਵੱਖ ਸਰਕਲਾਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਵਿਚ ਸਰਕਲ ਭਾਗਸਰ ਤੋਂ ਲਖਵਿੰਦਰ ਸਿੰਘ ਭਾਗਸਰ , ਸਰਕਲ ਰੁਪਾਣਾ ਤੋਂ ਬਲਕਰਨ ਸਿੰਘ ਵਿੱਕੀ ਚੱਕ ਦੂਹੇਵਾਲਾ ਮੈਂਬਰ ਬਲਾਕ ਸੰਮਤੀ , ਈਨਾਖੇੜਾ ਤੋਂ ਗਗਨਦੀਪ ਸਿੰਘ ਜੈਲਦਾਰ ਝੋਰੜ , ਅਬੁੱਲਖੁਰਾਣਾ ਤੋਂ ਪ੍ਰਿਤਪਾਲ ਸਿੰਘ ਮਾਨ ਅਤੇ ਮਲੋਟ ਸ਼ਹਿਰ ਸਰਕਲ ਨੰਬਰ 1 ਤੋਂ ਸ਼ੁਭਮਦੀਪ ਸਿੰਘ ਗੱਗੂ ਸ਼ਾਮਿਲ ਹਨ । ਇਨ੍ਹਾਂ ਨਿਯੁਕਤੀਆਂ ਨਾਲ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ ਤੇ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ । ਹਰਪ੍ਰੀਤ ਸਿੰਘ ਕੋਟਭਾਈ ਨੇ ਨਵ - ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ - ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ । ਲੱਕੀ ਉੜਾਂਗ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ ਮੰਡੀ ਲੱਖੇਵਾਲੀ , 30 ਅਕਤੂਬਰ ( ਮਿਲਖ ਰਾਜ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ - ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ । ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜ਼ਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਨਾਲ ਯੂਥ ਅਕਾਲੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਹੈ । ਟਕਸਾਲੀ ਅਕਾਲੀ ਪਰਿਵਾਰ ਸਵ . ਗਿਆਨੀ ਕਰਤਾਰ ਦੇ ਪੋਤਰੇ , ਸਵ . ਸੁਖਦੇਵ ਸਿੰਘ ਦੇ ਪੁੱਤਰ ਪੜ੍ਹਾਈ ਮੁਕੰਮਲ ਹੋਣ ਬਾਅਦ ਸਮਾਜ ਸੇਵਾ ਨੂੰ ਸਮਰਪਿਤ ਹੁੰਦਿਆਂ ਸ਼ੁਰੂ ਤੋਂ ਹੀ ਸਿਆਸਤ ਵਿਚ ਸਰਗਰਮ ਹੋ ਗਏ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੌਂਪੀ ਗਈ ਹਰ ਛੋਟੀ - ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਲਈ ਇਮਾਨਦਾਰੀ ਨਾਲ ਸੇਵਾ ਕੀਤੀ । ਪਾਰਟੀ ਪ੍ਰਤੀ ਸਮਰਪਣ ਭਾਵਨਾ ਦੇ ਚੱਲਦੇ ਹੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ । ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ - ਘਰ ਪਹੁੰਚਾਉਣ ਅਤੇ ਸਮਾਜ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਨਵ - ਨਿਯੁਕਤ ਕੌਮੀ ਜਨਰਲ ਸਕੱਤਰ ਲੱਕੀ ਉੜਾਂਗ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਕੇ 2027 ਦੀਆਂ ਚੋਣਾਂ ਦੌਰਾਨ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ ।