31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਸੰਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

ਮਲੋਟ, 30 ਅਕਤੂਬਰ (ਪਾਟਿਲ)-ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਜੇ.

ਅਜੀਤ ਡੈਸਕ 31-10-2026
ਮਲੋਟ, 30 ਅਕਤੂਬਰ (ਪਾਟਿਲ)-ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਜੇ.ਆਰ.ਐਮ. ਵਰਲਡ ਪਬਲਿਕ ਸਕੂਲ ਮਲੋਟ ਵਿਖੇ ਕਰਵਾਇਆ ਗਿਆ ਜਿਸ ਵਿਚ ਸਕੂਲ ਸਟਾਫ਼, ਵਿਦਿਆਰਥੀਆਂ, ਨੈਨੀ ਤੇ ਵੈਨ ਡਰਾਈਵਰਾਂ ਨੂੰ ਭ੍ਰਿਸ਼ਟਾਚਾਰ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਭ੍ਰਿਸ਼ਟ ਅਧਿਕਾਰੀਆਂ-ਕਰਮਚਾਰੀਆਂ ਨੂੰ ਫ਼ੜ੍ਹਾਉਣ ਸੰਬੰਧੀ ਅਮਨਦੀਪ ਸਿੰਘ ਮਾਨ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਪ੍ਰੇਰਤ ਕੀਤਾ ਗਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 100 0 ਅਤੇ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ 95012-00200 ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਰੁਪਿੰਦਰਪਾਲ ਕੌਰ, ਇੰਸਪੈਕਟਰ ਰਮਨਦੀਪ ਕੌਰ, ਸਬ ਇੰਸਪੈਕਟਰ ਜਗਜੀਤ ਸਿੰਘ, ਏ.ਐਸ.ਆਈ. ਹਰਜਿੰਦਰ ਸਿੰਘ, ਏ.ਐਸ.ਆਈ. ਗੁਰਤੇਜ ਸਿੰਘ ਅਤੇ ਹੌਲਦਾਰ ਹਰਅਮਿਰਤ ਪ੍ਰਕਾਸ਼ ਵੀ ਹਾਜ਼ਰ ਸਨ। 30 ਐਮ.ਕੇ.ਟੀ. 11 ਜੇ.ਆਰ.ਐਮ. ਵਰਲਡ ਪਬਲਿਕ ਸਕੂਲ ਮਲੋਟ ਵਿਖੇ ਮੀਟਿੰਗ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਤੇ ਹੋਰ। ਤਸਵੀਰ: ਪਾਟਿਲ
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡਗੰਜ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡ ਮੁਕਾਬਲਿਆਂ ’ਚ ਹਿੱਸਾ ਲਿਆ ਅਗਲੀ ਖ਼ਬਰ ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।