ਮਲੋਟ, 30 ਅਕਤੂਬਰ (ਪਾਟਿਲ)-ਡੀ.ਏ.ਵੀ. ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੁਆਰਾ ਕਰਵਾਏ ਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ ਤੇ ਆਪਣੇ ਸ਼ਹਿਰ ਦਾ ਨਾਂਅ ਰੌਸ਼ਨ ਹੋਇਆ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਦਿੱਲੀ ਵਿਚ ਡੀ.ਏ.ਵੀ. ਨੈਸ਼ਨਲ ਖੇਡਾਂ ਕਰਵਾਈ ਗਈਆਂ ਸਨ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਵਰਗ ਵਿਚ ਕਵੀ ਗੋਂਦਾਰਾ ਵਲੋਂ 1500 ਮੀਟਰ ਦੌੜ ’ਚ ਸੋਨ ਤਗ਼ਮਾ, ਅੰਡਰ-14 ਲੜਕੀਆਂ ਵਲੋਂ ਕ੍ਰਿਕਟ ਵਿਚ ਸੋਨ ਤਗ਼ਮਾ, ਅੰਡਰ-17 ਲੜਕਿਆਂ ਵਲੋਂ ਹੈਂਡਬਾਲ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਖੇਡ ਵਿਭਾਗ ਦੇ ਅਧਿਆਪਕਾਂ ਸੰਦੀਪ ਕੰਬੋਜ, ਰਵੀ ਨਾਗਪਾਲ, ਹਰਪ੍ਰੀਤ ਸਿੰਘ ਅਤੇ ਪਾਇਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਿੱਖਿਆ ਦੇ ਖੇਤਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਖੇਡਾਂ ਦੀ ਦੁਨੀਆ ਵਿਚ ਵੀ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਖੇਡਾਂ ਨਾ ਸਿਰਫ਼ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਵਿੱਚ ਮਦਦ ਕਰਦੀਆਂ ਹਨ, ਸਗੋਂ ਉਨ੍ਹਾਂ ਦੇ ਸਰੀਰਕ ਅਤੇ ਅਧਿਆਤਮਿਕ ਵਿਕਾਸ ਵਿਚ ਵੀ ਮਦਦ ਕਰਦੀਆਂ ਹਨ। ਸਕੂਲ ਖੇਡਾਂ ਤੇ ਖੇਡਾਂ ਦੇ ਖੇਤਰ ਵਿਚ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਚ ਗੁਣਵੱਤਾ ਵਾਲੀ ਵਿਸ਼ੇਸ਼ ਸਿਖਲਾਈ ਪ੍ਰਦਾਨ ਕਰਦਾ ਹੈ। 30 ਐਮ.ਕੇ.ਟੀ. 10 ਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਮੋਹਰੀ ਰਹੇ ਡੀ.ਏ.ਵੀ. ਐਡਵਰਡਗੰਜ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਅਤੇ ਸਕੂਲ ਸਟਾਫ਼ ਨਾਲ। ਤਸਵੀਰ: ਪਾਟਿਲ