ਕਿਸਾਨ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ-ਡੀ. ਸੀ.
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਅਤੇ ਮੰਡੀਆਂ ਵਿਚ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਅਤੇ ਮੰਡੀਆਂ ਵਿਚ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਅਤੇ ਮੰਡੀਆਂ ਵਿਚ ਫ਼ਸਲ ਲਿਆਉਣ ਸਮੇਂ ਨਮੀ ਦੇ ਨਿਰਧਾਰਤ ਮਾਪਦੰਡਾਂ ਦਾ ਵਿਸ਼ੇਸ਼ ਧਿਆਨ ਰੱਖਣ, ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ। ਪਰਾਲੀ ਪ੍ਰਬੰਧਨ ਸੰਬੰਧੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਡਾ ਮੁੱਢਲਾ ਫ਼ਰਜ਼ ਹੈ। ਹਰ ਪੰਜਾਬੀ ਨੂੰ ਇਨ੍ਹਾਂ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।