01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਕਾਕਾ ਬਰਾੜ ਨੂੰ ਮੁੜ ਟਿਕਟ ਮਿਲਣ ਦੀ ਖ਼ੁਸ਼ੀ ’ਚ ਅਨਾਜ ਮੰਡੀ ਵਿਖੇ ਵੰਡੇ ਲੱਡੂ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੁੜ ਪਾਰਟੀ ਟਿਕਟ ਦਿੱਤੇ ਜਾਣ ਦੀ ਖ਼ੁਸ਼ੀ ਵਿਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੁਆਰਾ ਅਨਾਜ ਮੰਡੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੁੜ ਪਾਰਟੀ ਟਿਕਟ ਦਿੱਤੇ ਜਾਣ ਦੀ ਖ਼ੁਸ਼ੀ ਵਿਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੁਆਰਾ ਅਨਾਜ ਮੰਡੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਪਾਰਟੀ ਲੋਕਾਂ ਦੀ ਕਚਹਿਰੀ ਵਿਚ ਜਾਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਤੋਂ ਮੁੜ ਸਹਿਯੋਗ ਦੀ ਉਮੀਦ ਕਰੇਗੀ। ਇਸ ਮੌਕੇ ਵਾਈਸ ਪ੍ਰਧਾਨ ਪੱਪੂ ਯਾਦਵ, ਸੁਮਿਤ ਗਰਗ, ਮੁੱਖ ਸਲਾਹਕਾਰ ਵਿਪਨ ਕੁਮਾਰ, ਵਿਕਾਸ ਮਿੱਤਲ, ਗੁਰਜੀਤ ਸਿੰਘ ਚੜੇਵਾਨ, ਮੌਂਟੂ ਗੁਪਤਾ, ਕਾਕਾ ਦੋਦਾ, ਸਿਵਰੇਜ਼ ਦਾਬੜਾ, ਸੰਜੀਵ ਕੁਮਾਰ, ਕੁਲਵੰਤ ਸਿੰਘ, ਜੀਤਾ ਸਿੰਘ ਬਰਾੜ, ਬਲਦੇਵ ਰਾਜ, ਗੁਰਵਿੰਦਰ ਸਿੰਘ ਚੱਕ ਮਦਰੱਸਾ, ਲੇਬਰ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਐਮ.ਸੀ. ਅਰੁਣ ਖੰਨਾ, ਅਕਾਊਂਟ ਯੂਨੀਅਨ ਦੇ ਪ੍ਰਧਾਨ ਵਿਕਾਸ ਕੁਮਾਰ ਅਤੇ ਮੁੱਖ ਸਲਾਹਕਾਰ ਸੰਦੀਪ ਬਜਾਜ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਾਂਗਰਸ ’ਚ ਸ਼ਮੂਲੀਅਤ ਉਪਰੰਤ ਰਾਜਬਲਵਿੰਦਰ ਮਰਾੜ੍ਹ ਅੱਜ ਸ੍ਰੀ ਮੁਕਤਸਰ ਸਾਹਿਬ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।